ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੜ੍ਹ ਪੀੜਤਾਂ ਦੀ ਮਦਦ ਲਈ ਸਰਕਾਰ ਵਚਨਬੱਧ: ਡਾ. ਬਲਬੀਰ

11:11 AM Jul 23, 2023 IST
featuredImage featuredImage
ਨਿਊ ਮੇਹਰ ਸਿੰਘ ਕਲੋਨੀ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੂੰ ਮੁੱਖ ਮੰਤਰੀ ਰਾਹਤ ਕੋਸ਼ ਲਈ ਇੱਕ ਲੱਖ ਦਾ ਚੈੱਕ ਸੌਂਪਦੇ ਹੋਏ।

ਗੁਰਨਾਮ ਸਿੰਘ ਅਕੀਦਾ
ਪਟਿਆਲਾ, 22 ਜੁਲਾਈ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਦੇ ਰੂਪ ਵਿੱਚ ਆਈ ਕੁਦਰਤੀ ਆਫ਼ਤ ਦੌਰਾਨ ਜਿਥੇ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਲੋਕਾਂ ਨੂੰ ਹਰ ਸੰਭਵ ਮਦਦ ਕਰਨ ਲਈ ਵਚਨਬੱਧ ਹੈ, ਉੱਥੇ ਹੀ ਆਮ ਲੋਕਾਂ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆਉਣਾ ਸ਼ਲਾਘਾਯੋਗ ਹੈ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹਮੇਸ਼ਾ ਹੀ ਲੋੜਵੰਦਾਂ ਦੀ ਮਦਦ ਲਈ ਅੱਗੇ ਹੋ ਕੇ ਸੇਵਾ ਨਿਭਾਈ ਹੈ। ਜਦ ਹੁਣ ਸੂਬੇ ’ਤੇ ਔਖਾ ਸਮਾਂ ਆਇਆ ਹੈ ਤਾਂ ਪੰਜਾਬੀਆਂ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਪੰਜਾਬ ਸਰਕਾਰ ਨਾਲ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਜ ਨਿਊ ਮੇਹਰ ਸਿੰਘ ਕਲੋਨੀ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਮੁੱਖ ਮੰਤਰੀ ਰਾਹਤ ਕੋਸ਼ ਫ਼ੰਡ ਲਈ ਦਿੱਤੇ ਇੱਕ ਲੱਖ ਰੁਪਏ ਲਈ ਐਸੋਸੀਏਸ਼ਨ ਦਾ ਧੰਨਵਾਦ ਕੀਤਾ।
ਇਸ ਮੌਕੇ ਉਮੀਦ ਫਾਊਂਡੇਸ਼ਨ ਵੱਲੋਂ ਡਾ. ਬਲਬੀਰ ਸਿੰਘ ਰਾਹੀਂ ਹੜ੍ਹ ਪੀੜਤਾਂ ਦੀ ਮਦਦ ਕਰ ਰਹੀ ਸੰਸਥਾ ਜਨਹਿਤ ਸਮਿਤੀ ਨੂੰ ਇੱਕ ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਸੰਸਥਾ ਦੇ ਮੈਂਬਰ ਜਗਤਾਰ ਸਿੰਘ ਜੱਗੀ ਤੇ ਵਨਿੋਦ ਸ਼ਰਮਾ ਨੇ ਕਿਹਾ ਕਿ ਜਨਹਿਤ ਸਮਿਤੀ ਵੱਲੋਂ ਜਿਥੇ ਵਾਤਾਵਰਣ ਦੀ ਸ਼ੁੱਧਤਾ ਲਈ ਕੰਮ ਕੀਤਾ ਜਾ ਰਿਹਾ ਹੈ ਉਥੇ ਹੀ ਕੁਦਰਤੀ ਕਰੋਪੀ ਦੌਰਾਨ ਲੋੜਵੰਦ ਲੋਕਾਂ ਦੀ ਮਦਦ ਵੀ ਕੀਤੀ ਜਾ ਰਹੀ ਹੈ।

Advertisement

Advertisement