ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਕਾਰ ਜਨਤਾ ਨੂੰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ: ਰੌੜੀ

10:26 AM Sep 24, 2024 IST
ਬਲਾਕ ਮਾਹਿਲਪੁਰ ਦੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਮੌਕੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ।

ਜੰਗ ਬਹਾਦਰ ਸਿੰਘ ਸੇਖੋਂ
ਗੜ੍ਹਸ਼ੰਕਰ, 23 ਸਤੰਬਰ
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਬਲਾਕ ਪਾਲਦੀ ਅਧੀਨ ਆਮ ਆਦਮੀ ਕਲੀਨਿਕ ਮਾਹਿਲਪੁਰ ਅਤੇ ਬਲਾਕ ਪੋਸੀ ਅਧੀਨ ਆਮ ਆਦਮੀ ਕਲੀਨਿਕ ਹੈਬੋਵਾਲ ਦਾ ਉਦਘਾਟਨ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ, ਸਿਵਲ ਸਰਜਨ ਹੁਸ਼ਿਆਰਪੁਰ ਡਾ. ਪਵਨ ਕੁਮਾਰ ਸ਼ਗੋਤਰਾ ਮੌਜੂਦ ਸਨ।
ਦੋਵਾਂ ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਮੌਕੇ ਡਿਪਟੀ ਸਪੀਕਰ ਨੇ ਸਥਾਨਕ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਆਮ ਆਦਮੀ ਕਲੀਨਿਕਾਂ ਰਾਹੀਂ ਜਨਤਾ ਨੂੰ ਗੁਣਵੱਤਾ ਵਾਲੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਹੁਣ ਤੱਕ ਵੱਖ-ਵੱਖ ਪੜਾਵਾਂ ਵਿੱਚ ਪਹਿਲਾਂ ਖੋਲ੍ਹੇ ਗਏ 71 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਆਮ ਆਦਮੀ ਕਲੀਨਿਕਾਂ ਦੇ ਛੇਵੇਂ ਗੇੜ ਤਹਿਤ ਅੱਜ ਦੋ ਹੋਰ ਆਮ ਆਦਮੀ ਕਲੀਨਿਕ ਮਾਹਿਲਪੁਰ ਅਤੇ ਹੈਬੋਵਾਲ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਵਧੀਆ ਅਤੇ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਮਰਪਿਤ ਕੀਤੇ ਜਾ ਰਹੇ ਹਨ। ਇੱਥੇ ਸਥਾਨਕ ਨਿਵਾਸੀ ਆਪਣਾ ਮੁਫ਼ਤ ਇਲਾਜ ਕਰਵਾਉਣ ਦੇ ਨਾਲ-ਨਾਲ 38 ਤਰ੍ਹਾਂ ਦੀਆਂ ਜਾਂਚ ਸੁਵਿਧਾਵਾਂ ਅਤੇ 80 ਤਰ੍ਹਾਂ ਦੀਆਂ ਮੁਫਤ ਦਵਾਈਆਂ ਪ੍ਰਾਪਤ ਕਰ ਸਕਦੇ ਹਨ।
ਇਸ ਦੌਰਾਨ ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਵਿੱਚ ਓ.ਪੀ.ਡੀ. ਸੇਵਾਵਾਂ, ਟੀਕਾਕਰਨ ਸੇਵਾਵਾਂ, ਲੈਬ ਟੈਸਟ, ਜ਼ੱਚਾ-ਬੱਚਾ ਸੇਵਾਵਾਂ, ਪਰਿਵਾਰ ਨਿਯੋਜਨ ਸੇਵਾਵਾਂ ਵੀ ਉਪਲੱਬਧ ਹੋਣਗੀਆਂ, ਜਿਸ ਨਾਲ ਲੋਕਾਂ ਨੂੰ ਉਚ ਗੁਣਵੱਤਾ ਵਾਲੀਆਂ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਮਿਲ ਸਕਣਗੀਆਂ।
ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ.ਜਵਿੰਦਰਵੰਤ ਸਿੰਘ ਬੈਂਸ, ਡਾ. ਜਸਵੰਤ ਸਿੰਘ ਥਿੰਦ, ਡਾ. ਰਘਬੀਰ ਸਿੰਘ, ਡਾ. ਜਤਿੰਦਰ ਭਾਟੀਆ, ਓਐੱਸਡੀ ਚਰਨਜੀਤ ਸਿੰਘ ਚੰਨੀ ਅਤੇ ਇਲਾਕੇ ਦੇ ਵਿਅਕਤੀ ਵੀ ਸ਼ਾਮਿਲ ਹੋਏ।

Advertisement

Advertisement