ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਰਕਾਰ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ: ਜੌੜਾਮਾਜਰਾ

10:25 AM Feb 04, 2024 IST
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸਰਜੀਕਲ ਮਸ਼ੀਨ ਦਾ ਉਦਘਾਟਨ ਕਰਦੇ ਹੋਏ।

ਸੁਭਾਸ਼ ਚੰਦਰ
ਸਮਾਣਾ, 3 ਫਰਵਰੀ
ਜੋਤੀ ਥਰੈੱਡ ਪ੍ਰਾਈਵੇਟ ਲਿਮਿਟਡ ਵੱਲੋਂ ਸਿਵਲ ਹਸਪਤਾਲ ਸਮਾਣਾ ਨੂੰ ਸਰਜੀਕਲ ਡਰਿੱਲ ਮਸ਼ੀਨ ਦਿੱਤੀ ਗਈ ਜਿਸ ਦਾ ਉਦਘਾਟਨ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕੀਤਾ। ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਤੇ ਸਿੱਖਿਆ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸ ਤਹਿਤ ਹਸਪਤਾਲਾਂ ਵਿੱਚ ਲੋੜੀਂਦੀਆਂ ਦਵਾਈਆਂ, ਮਸ਼ੀਨਾਂ, ਡਾਕਟਰਾਂ ਤੇ ਹੋਰ ਸਟਾਫ ਪੂਰਾ ਕਰਨ ਦੀ ਪ੍ਰਕਿਰਿਆ ਸਰਕਾਰ ਨੇ ਸ਼ੁਰੂ ਕੀਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਹੁਣ ਕਿਸੇ ਵੀ ਮਰੀਜ਼ ਨੂੰ ਦਵਾਈ ਜਾਂ ਟੈਸਟ ਕਰਵਾਉਣ ਲਈ ਬਾਹਰ ਪੈਸੇ ਖਰਚਣ ਦੀ ਜ਼ਰੂਰਤ ਨਹੀਂ, ਕਿਉਂਕਿ ਸਰਕਾਰ ਵੱਲੋਂ ਸਬ ਡਿਵੀਜ਼ਨ ਪੱਧਰ ਦੇ ਹਸਪਤਾਲ ਤੋਂ ਲੈ ਕੇ ਉੱਚ ਪੱਧਰੀ ਹਸਪਤਾਲਾਂ ਦੇ ਅਧਿਕਾਰੀਆਂ ਨੂੰ ਦਵਾਈਆਂ ਖਰੀਦ ਕੇ ਮਰੀਜ਼ਾਂ ਨੂੰ ਦੇਣ ਦੀਆਂ ਹਦਾਇਤਾਂ ਕੀਤੀਆਂ ਹੋਈਆਂ ਹਨ। ਉਨ੍ਹਾਂ ਕੋਟਸਪਿਨ ਦੇ ਡਾਇਰੈਕਟਰ ਮਦਨ ਗਰਗ ਤੇ ਮਨੀਸ਼ ਗਰਗ ਵੱਲੋਂ 5 ਲੱਖ ਰੁਪਏ ਦੀ ਲਾਗਤ ਨਾਲ ਹੱਡੀਆਂ ਦੇ ਆਪਰੇਸ਼ਨਾਂ ਲਈ ਦਿੱਤੀ ਸਰਜੀਕਲ ਡਰਿੱਲ ਮਸ਼ੀਨ ਤੇ ਹੋਰ ਸਬੰਧਿਤ ਮਸ਼ੀਨਾਂ ਦੇਣ ਦੀ ਸ਼ਲਾਘਾ ਕੀਤੀ।
ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਪ੍ਰਧਾਨ ਡਾਕਟਰ ਮਦਨ ਮਿੱਤਲ, ਸੋਨੂ ਥਿੰਦ, ਐੱਸਐੱਮਓ ਮਨਜੀਤ ਕੌਰ, ਡਾ. ਦੀਪਕ ਮੁੰਗਾ, ਡਾ. ਜਤਿਨ ਡਾਹਰਾ ਆਦਿ ਸਟਾਫ ਮੌਜੂਦ ਸੀ।

Advertisement

Advertisement