For the best experience, open
https://m.punjabitribuneonline.com
on your mobile browser.
Advertisement

ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ: ਡਾ. ਬਲਬੀਰ ਸਿੰਘ

07:46 AM Jan 07, 2024 IST
ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ  ਡਾ  ਬਲਬੀਰ ਸਿੰਘ
ਐੱਚ.ਸੀ. ਤ੍ਰਿਪੜੀ ਵਿੱਚ ਸਾਜ਼ੋ ਸਾਮਾਨ ਦਾ ਉਦਘਾਟਨ ਕਰਨ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ।
Advertisement

ਸਰਬਜੀਤ ਸਿੰਘ ਭੰਗੂ
ਪਟਿਆਲਾ, 6 ਜਨਵਰੀ
ਕਮਿਊਨਿਟੀ ਸਿਹਤ ਕੇਂਦਰ ਤ੍ਰਿਪੜੀ ਵਿੱਚ ਸੀ.ਐੱਸ.ਆਰ. ਗਤੀਵਿਧੀਆਂ ਤਹਿਤ ਸਟੇਟ ਬੈਂਕ ਆਫ ਇੰਡੀਆ ਵੱਲੋਂ ਡੋਨੇਟ ਕੀਤੇ ਗਏ ਦਸ ਲੱਖ ਰੁਪਏ ਨਾਲ ਖਰੀਦੇ ਗਏ ਆਧੁਨਿਕ ਯੰਤਰਾਂ ਦੀ ਰਸਮੀ ਸ਼ੁਰੂਆਤ ਅੱਜ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਕਰਵਾਈ ਗਈ। ਇਨ੍ਹਾਂ ਯੰਤਰਾਂ ਵਿੱਚ ਆਈਸੀਯੂ ਬੈੱਡ, ਓ.ਟੀ. ਟੇਬਲ, ਲੇਬਰ ਟੇਬਲ, ਆਟੋਕਲੇਵ, ਦੋ ਸੈੱਟ ਓ.ਟੀ. ਸੀਲਿੰਗ ਲਾਈਟਸ ਅਤੇ ਇੱਕ ਮਲਟੀਪੈਰਾ ਮੋਨੀਟਰ ਸ਼ਾਮਲ ਹਨ।
ਇਸ ਮੌਕੇ ਮੰਤਰੀ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਬਿਹਤਰ ਸਿਹਤ ਸੇਵਾਵਾਂ ਦੇਣ ਦੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਜਿੱਥੇ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਉੱਥੇ ਹੀ ਅੱਜ ਕਮਿਊਨਿਟੀ ਸਿਹਤ ਕੇਂਦਰਾਂ ’ਚ ਵੀ ਲੋੜੀਂਦੀਆਂ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਐੱਸਬੀਆਈ ਵੱਲੋਂ ਪ੍ਰਦਾਨ ਕਰਵਾਈਆਂ ਗਈਆਂ ਆਧੁਨਿਕ ਸਿਹਤ ਸਹੂਲਤਾਂ ਵੀ ਇਸੇ ਹੀ ਕੜੀ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਧੁਨਿਕ ਵਸਤਾਂ ਨਾਲ ਆਲੇ ਦੁਆਲੇ ਦੇ ਲੋਕਾਂ ਨੂੰ ਅਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਸਿਹਤ ਮੰੰਤਰੀ ਡਾ. ਬਲਬੀਰ ਸਿੰਘ ਵੱਲੋਂ ਕਮਿਊਨਿਟੀ ਸਿਹਤ ਕੇਂਦਰ ਤ੍ਰਿਪੜੀ ਵਿੱਚ ਓ.ਪੀ.ਡੀ, ਅਪਰੇਸ਼ਨ ਥਿਏਟਰ ਅਤੇ ਵਾਰਡਾਂ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਵੀ ਲਿਆ ਗਿਆ। ਇਸ ਮੌਕੇ ਕਰਨਲ ਜੇ. ਵੀ. ਸਿੰਘ, ਮੈਡੀਕਲ ਸਲਾਹਕਾਰ ਡਾ. ਸੁਧੀਰ ਵਰਮਾ, ਸਿਵਲ ਸਰਜਨ ਡਾ. ਰਮਿੰਦਰ ਕੌਰ, ਸੀਨੀਅਰ ਮੈਡੀਕਲ ਅਫਸਰ ਡਾ. ਸੰਜੀਵ ਅਰੋੜਾ, ਸਟੇਟ ਬੈਂਕ ਆਫ ਇੰਡੀਆ ਦੇ ਰੀਜਨਲ ਮੈਨੇਜਰ ਧਰਮੇਂਦਰ ਤਿਵਾੜੀ, ਬੈਂਕ ਮੈਨੇਜਰ ਕਰਨਦੀਪ ਸਿੰਘ ਤੇ ਸੋਨਾਲੀ ਧਵਨ, ਮੈਡਮ ਰਿੱਤੂ, ਡਾ. ਹਰਪ੍ਰੀਤ ਕੌਰ , ਡਿਪਟੀ ਮਾਸ ਮੀਡੀਆ ਅਫਸਰ ਭਾਗ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸੀ।

Advertisement

Advertisement
Advertisement
Author Image

Advertisement