ਪਿੰਡਾਂ-ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਵਚਨਬੱਧ: ਸੌਦ
ਪਾਇਲ:
‘ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਦੇ ਸਰਬਪੱਖੀ ਵਿਕਾਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਵਚਨਬੱਧ ਹੈ, ਜੋ ਸੂਬੇ ਨੂੰ ਤਰੱਕੀ ਦੀਆਂ ਲੀਹਾਂ ’ਤੇ ਲਿਜਾਣ ਲਈ ਕੋਈ ਕਸਰ ਨਹੀਂ ਛੱਡੇਗੀ।’ ਇਹ ਗੱਲਾਂ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਪਿੰਡ ਈਸੜੂ ਵਿੱਚ ਨਵੀਂ ਬਣੀ ਪੰਚਾਇਤ ਦੇ ਸ਼ੁਕਰਾਨਾ ਸਮਾਗਮ ਸਮੇਂ ਕਹੀਆਂ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰਾਂ ਦੇ ਸਮੇਂ ਦੌਰਾਨ ਸ਼ਹੀਦਾਂ ਦੇ ਪਿੰਡ ਈਸੜੂ ਨੂੰ ਵਿਕਾਸ ਪੱਖੋਂ ਅਣਗੌਲਿਆ ਕੀਤਾ ਗਿਆ ਪਰ ‘ਆਪ’ ਸਰਕਾਰ ਈਸੜੂ ਪਿੰਡ ਦੇ ਸਰਵਪੱਖੀ ਵਿਕਾਸ ਲਈ ਦਿਲ ਖੋਲ੍ਹਕੇ ਗਰਾਂਟਾਂ ਦੇ ਗੱਫੇ ਦੇਵੇਗੀ। ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਇਸ ਗੱਲ ਦੀ ਗਵਾਹ ਹੈ ਕਿ ਪੰਜਾਬ ਦੇ ਲੋਕ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਖੁਸ਼ ਹਨ। ਇਸ ਮੌਕੇ ਪੀਏ ਰਮੇਸ਼ ਕੁਮਾਰ, ਕੋ-ਆਰਡੀਨੇਟਰ ਜਗਤਾਰ ਸਿੰਘ ਰਤਨਹੇੜੀ, ਸਰਪੰਚ ਜਤਿੰਦਰਜੋਤ ਸਿੰਘ ਜੋਤੀ, ਸਰਪੰਚ ਰਾਮ ਚੰਦ ਇਸ਼ਨਪੁਰ, ਬਲਾਕ ਪ੍ਰਧਾਨ ਸੁਰਿੰਦਰ ਸਿੰਘ ਕੋਠੇ, ਜਥੇਦਾਰ ਅਮਰੀਕ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ। -ਪੱਤਰ ਪ੍ਰੇਰਕ