ਸਰਕਾਰ ਹਰ ਵਰਗ ਦੇ ਵਿਕਾਸ ਲਈ ਵਚਨਬੱਧ: ਦਹੀਆ
ਪੱਤਰ ਪ੍ਰੇਰਕ
ਮਮਦੋਟ, 9 ਮਾਰਚ
ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਵੱਲੋਂ ਹਲਕੇ ਦੇ ਵਿਕਾਸ ਕਾਰਜਾਂ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਵੱਛ ਭਾਰਤ ਮੁਹਿੰਮ ਅਧੀਨ ਨਗਰ ਪੰਚਾਇਤ ਮਮਦੋਟ ਨੂੰ ਦਿੱਤਾ ਗਿਆ ਟਰੈਕਟਰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਮਮਦੋਟ ਵਾਸੀਆਂ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦੇਣਗੇ ਅਤੇ ਅੱਗੇ ਤੋਂ ਵੀ ਵਿਕਾਸ ਕਾਰਜਾਂ ਲਈ ਤੱਤਪਰ ਰਹਿਣਗੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਹਰ ਵਰਗ ਦਾ ਵਿਕਾਸ ਕੀਤਾ ਜਾ ਰਿਹਾ ਹੈ। ਕਿਸੇ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ‘ਆਪ’ ਨੇ ਦੋ ਸਾਲਾਂ ਵਿੱਚ ਸੂਬੇ ’ਚ ਸਿੱਖਿਆ ਤੇ ਸਿਹਤ ਖੇਤਰ ਵਿੱਚ ਕ੍ਰਾਂਤੀ ਲਿਆਂਦੀ ਹੈ। ਭਵਿੱਖ ਵਿੱਚ ਵੀ ‘ਆਪ’ ਵੱਲੋਂ ਇਸੇ ਤਰ੍ਹਾਂ ਸੂਬੇ ਦਾ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੁੱਝ ਚੋਣ ਵਾਅਦੇ ਪੂਰੇ ਕਰ ਲਏ ਗਏ ਹਨ ਅਤੇ ਬਾਕੀ ਵਾਏਦੇ ਵੀ ਇੱਕ-ਇੱਕ ਕਰ ਕੇ ਪੂਰੇ ਕੀਤੇ ਜਾਣਗੇ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀ ਲੋਕ ਸਭਾ ਚੋਣਾਂ ਵਿੱਚ ‘ਆਪ’ ਜਿੱਤ ਹਾਸਲ ਕਰੇਗੀ। ਇਸ ਮੌਕੇ ਨਗਰ ਪੰਚਾਇਤ ਮਮਦੋਟ ਦੇ ਪ੍ਰਧਾਨ ਉਪਿੰਦਰ ਸਿੰਘ ਸਿੰਧੀ, ਬਲਰਾਜ ਸਿੰਘ ਸੰਧੂ, ਰੋਬਿਨ ਸਿੰਘ ਸੰਧੂ, ਬਾਬਾ ਦਲਜੀਤ ਸਿੰਘ ਐੱਮਸੀ, ਸੁਰਿੰਦਰ ਕੁਮਾਰ ਸੇਠੀ ਐੱਮਸੀ, ਕੇਵਲ ਕ੍ਰਿਸ਼ਨ ਵਿਪਨ ਐੱਮਸੀ, ਸਾਜਨ ਐੱਮਸੀ ਅਤੇ ਹੋਰ ਹਾਜ਼ਰ ਸਨ।