For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ’ਤੇ ਜਬਰ ਕਰ ਰਹੀ ਹੈ ਸਰਕਾਰ: ਸਿਮਰਨਜੀਤ ਮਾਨ

09:20 AM Mar 10, 2024 IST
ਕਿਸਾਨਾਂ ’ਤੇ ਜਬਰ ਕਰ ਰਹੀ ਹੈ ਸਰਕਾਰ  ਸਿਮਰਨਜੀਤ ਮਾਨ
Advertisement

ਪੱਤਰ ਪ੍ਰੇਰਕ
ਹੰਡਿਆਇਆ, 9 ਮਾਰਚ
ਹੰਡਿਆਇਆ-ਸੰਗਰੂਰ ਹਾਈਵੇ ਐਨਐਚ-64 ’ਤੇ ਪਿੰਡ ਬਡਬਰ ਨੇੜੇ ਵਾਪਰਨ ਵਾਲੇ ਸੜਕ ਹਾਦਸੇ ਰੋਕਣ ਲਈ ਪਿੰਡ ਵਾਸੀਆਂ ਦੀ ਮੰਗ ’ਤੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਹਾਈਵੇ ’ਤੇ ਦੋ ਸਰਵਿਸ ਲਾਈਨ ਅਤੇ ਰੈਡ ਲਾਈਟਸ ਲਗਵਾਉਣ ਲਈ ਕੇਂਦਰੀ ਸੜਕਾਂ, ਟਰਾਂਸਪੋਰਟ ਅਤੇ ਹਾਈਵੇਅ ਮੰਤਰੀ ਨਿਤੀਨ ਗਡਕਰੀ ਨੂੰ ਪੱਤਰ ਲਿਖਿਆ ਹੈ। ਪਿੰਡ ਬਡਬਰ ਵਿੱਚ ਸੰਗਤ ਦਰਸ਼ਨ ਦੌਰਾਨ ਮਾਨ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਕਿਸਾਨਾਂ ’ਤੇ ਮਜ਼ਦੂਰਾਂ ’ਤੇ ਜਬਰ ਕਰ ਰਹੀ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਹਰ ਵਰਗ ਦੀਆਂ ਲੋੜਾਂ ਪੂਰੀਆਂ ਕਰਨ ਦਾ ਯਤਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਪਿੰਡ ਵਿੱਚ ਜਿਮ, ਸਰਕਾਰੀ ਸਕੂਲ ਲਈ ਸਵਾ ਲੱਖ ਰੁਪਏ ਦੀ ਗ੍ਰਾਂਟ ਅਤੇ ਧਰਮਸ਼ਾਲਾ ਲਈ ਡੇਢ ਲੱਖ ਰੁਪਏ ਦੀ ਗ੍ਰਾਂਟ ਭੇਜੀ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਚੋਣਾਂ ਸਮੇਂ ਬੇਰੁਜ਼ਗਾਰੀ ਖ਼ਤਮ ਕਰਨ ਦੇ ਕੀਤੇ ਗਏ ਚੋਣ ਵਾਅਦੇ ਯਾਦ ਕਰਵਾਉਂਦਿਆਂ ਕਿਹਾ ਕਿ ਰੁਜ਼ਗਾਰ ਪ੍ਰਾਪਤੀ ਲਈ ਹੋ ਰਹੇ ਪ੍ਰਦਰਸ਼ਨ ਪੰਜਾਬ ਸਰਕਾਰ ਨੂੰ ਦਿਖਾਈ ਨਹੀਂ ਰਹੇ। ਨੌਜਵਾਨਾਂ ਨੂੰ ਆਪਣੇ ਹੱਕ ਲੈਣ ਲਈ ਸੜਕਾਂ ’ਤੇ ਰੁਲਣਾ ਪੈ ਰਿਹਾ ਹੈ।

Advertisement

Advertisement
Author Image

sukhwinder singh

View all posts

Advertisement
Advertisement
×