ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੈਡੀਕਲ ਕਾਲਜ ਸਬੰਧੀ ਸਿਆਸਤ ਕਰ ਰਹੀ ਹੈ ਸਰਕਾਰ: ਗੋਲਡੀ

07:13 AM Sep 07, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 6 ਸਤੰਬਰ
ਪੰਜਾਬ ਸਰਕਾਰ ਅਤੇ ਕੁਝ ਹੋਰ ਸ਼ਕਤੀਆਂ ਨੇ ਆਪਣੇ ਨਿੱਜੀ ਮੁਫਾਦਾਂ ਲਈ ਅਤੇ ਸ਼੍ਰੋਮਣੀ ਕਮੇਟੀ ਦੀ ਬਦਨਾਮੀ ਕਰਨ ਲਈ ਮਸਤੂਆਣਾ ਸਾਹਿਬ ਵਿਖੇ ਬਣਨ ਵਾਲੇ ਮੈਡੀਕਲ ਕਾਲਜ ਦੇ ਮਸਲੇ ਨੂੰ ਲਟਕਾਇਆ ਹੋਇਆ ਹੈ ਅਤੇ ਕਾਲਜ ਦੇ ਮਸਲੇ ’ਤੇ ਧਰਨਾ ਦੇਣ ਵਾਲੇ ਲੋਕਾਂ ਵਿੱਚ ਵੀ ਕੁੱਝ ਵਿਅਕਤੀ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਇਹ ਦੋਸ਼ ਸ੍ਰੋਮਣੀ ਅਕਾਲੀ ਦਲ ਮੁੱਖ ਬੁਲਾਰੇ ਵਿਨਰਜੀਤ ਸਿੰਘ ਗੋਲਡੀ ਵਲੋਂ ਸਥਾਨਕ ਪੂਨੀਆ ਟਾਵਰ ਵਿਖੇ ਬੁਲਾਈ ਪ੍ਰੈੱਸ ਕਾਨਫਰੰਸ ਦੌਰਾਨ ਲਗਾਏ ਹਨ। ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਕੁਝ ਲੋਕਾਂ ਵੱਲੋਂ ਕਾਲਜ ਲਈ ਇਸ ਜ਼ਮੀਨ ਦੇ ਆਲ਼ੇ ਦੁਆਲੇ ਦੀਆਂ ਕੁਝ ਜ਼ਮੀਨਾਂ ਖਰੀਦਣ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਵਿੱਚ ਬਦਨਾਮੀ ਕੀਤੀ ਜਾ ਸਕੇ ਕਿ ਅਕਾਲੀ ਦਲ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਲਜ ਲਈ ਜ਼ਮੀਨ ਨਹੀਂ ਦਿੱਤੀ ਪ੍ਰੰਤੂ ਪੰਜਾਬ ਸਰਕਾਰ ਨੇ ਖੁਦ ਕਾਲਜ ਲਈ ਜ਼ਮੀਨ ਖਰੀਦੀ ਹੈ।

Advertisement

Advertisement