For the best experience, open
https://m.punjabitribuneonline.com
on your mobile browser.
Advertisement

ਵਾਤਾਵਰਨ ਦੀ ਰਾਖੀ ਲਈ ਸਰਕਾਰ ਗੰਭੀਰ: ਕਟਾਰੂਚੱਕ

08:37 AM Jun 14, 2024 IST
ਵਾਤਾਵਰਨ ਦੀ ਰਾਖੀ ਲਈ ਸਰਕਾਰ ਗੰਭੀਰ  ਕਟਾਰੂਚੱਕ
Advertisement

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 13 ਜੂਨ
ਪੰਜਾਬ ਦੀ ‘ਆਪ’ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਲਈ ਵਾਤਾਵਰਨ ਦੀ ਰੱਖਿਆ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੰਤਵ ਲਈ ਜ਼ਮੀਨੀ ਪੱਧਰ ’ਤੇ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ। ਇਹ ਪ੍ਰਗਟਾਵਾ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਵਣ ਭਵਨ ਵਿਖੇ ਮੀਟਿੰਗ ਦੌਰਾਨ ਵਿਭਾਗ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ।
ਸਵੱਛ ਅਤੇ ਹਰਿਆ-ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ‘ਵਣ ਮਿੱਤਰ’ ਸਕੀਮ ਨੂੰ ਹੋਰ ਹੁਲਾਰਾ ਦਿੱਤਾ ਜਾਣਾ ਚਾਹੀਦਾ ਹੈ ਕਿਉਂਕਿ ਇਹ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਬੂਟਿਆਂ ਦੀ ਸੁਰੱਖਿਆ ਅਤੇ ਸੰਭਾਲ ਯਕੀਨੀ ਬਣਾਉਂਦੀ ਹੈ। ਵਿਦਿਅਕ ਸੰਸਥਾਵਾਂ, ਪੇਂਡੂ ਡਿਸਪੈਂਸਰੀਆਂ, ਮੁਹੱਲਾ ਕਲੀਨਿਕਾਂ ਵਿੱਚ ਬੂਟੇ ਲਗਾਏ ਜਾਣੇ ਚਾਹੀਦੇ ਹਨ।
ਫਗਵਾੜਾ-ਚੰਡੀਗੜ੍ਹ ਸੜਕ ਦੀ ਸੁੰਦਰ ਦਿੱਖ ’ਤੇ ਤਸੱਲੀ ਪ੍ਰਗਟ ਕਰਦਿਆਂ ਜੰਗਲਾਤ ਮੰਤਰੀ ਨੇ ਲੁਧਿਆਣਾ-ਚੰਡੀਗੜ੍ਹ ਸੜਕ ’ਤੇ ਵੱਧ ਤੋਂ ਵੱਧ ਬੂਟੇ ਲਗਾਉਣ ’ਤੇ ਜ਼ੋਰ ਦਿੰਦਿਆਂ ਅਧਿਕਾਰੀਆਂ ਨੂੰ ਵੱਖ-ਵੱਖ ਪ੍ਰਾਜੈਕਟਾਂ ਸਬੰਧੀ ਐੱਨਓਸੀ ਪ੍ਰਦਾਨ ਕਰਨ ਦੀ ਵਿਧੀ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ‘ਨਾਨਕ ਬਗੀਚੀ’ ਅਤੇ ‘ਪਵਿੱਤਰ ਵਣ’ ਜਿਹੀਆਂ ਪਹਿਲਕਦਮੀਆਂ ਨੂੰ ਹੋਰ ਹੁਲਾਰਾ ਦੇਣ ਦੀ ਗੱਲ ਆਖੀ। ਇਸ ਮੌਕੇ ਮੰਤਰੀ ਨੂੰ ਦੱਸਿਆ ਕਿ ਪੇਂਡੂ ਲਿੰਕ ਸੜਕਾਂ ’ਤੇ ਬੂਟੇ ਲਗਾਉਣ ਸਬੰਧੀ ਵਿਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਸੂਬੇ ਦੀਆਂ ਸਾਰੀਆਂ ਨਰਸਰੀਆਂ ਵਿੱਚ ਪਖਾਨੇ ਮੁਹੱਈਆ ਕਰਵਾਉਣ ਦਾ ਕੰਮ ਇਸੇ ਸਾਲ ਮੁਕੰਮਲ ਕਰ ਲਿਆ ਜਾਵੇਗਾ।

Advertisement

Advertisement
Author Image

joginder kumar

View all posts

Advertisement
Advertisement
×