ਦੇਸ਼ ’ਚ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਢੁਕਵੇਂ ਕਦਮ ਚੁੱਕ ਰਹੀ ਹੈ ਸਰਕਾਰ: ਕੇਂਦਰੀ ਮੰਤਰੀ
06:07 PM Apr 04, 2024 IST
ਨਵੀਂ ਦਿੱਲੀ, 4 ਅਪਰੈਲ
ਕੇਂਦਰੀ ਮੰਤਰੀ ਆਰਕੇ ਸਿੰਘ ਨੇ ਅੱਜ ਕਿਹਾ ਹੈ ਕਿ ਪਾਰਾ ਵਧਣ ਨਾਲ ਬਿਜਲੀ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ ਪਾਵਰ ਪਲਾਂਟਾਂ ਨੂੰ ਪੂਰੀ ਸਮਰੱਥਾ ਨਾਲ ਕੰਮ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਮੌਸਮ ਵਿਭਾਗ ਨੇ ਲੰਬੇ ਸਮੇਂ ਤੱਕ ਸਖ਼ਤ ਗਰਮੀ ਦੀ ਭਵਿੱਖਬਾਣੀ ਕਰਦਿਆਂ ਸਰਕਾਰ ਨੇ ਮੁਰੰਮਤ ਜਾਂ ਹੋਰ ਕਾਰਨਾਂ ਕਰਕੇ ਬੰਦ ਸਾਰੇ ਪਾਵਰ ਪਲਾਂਟ ਜਲਦੀ ਤੋਂ ਜਲਦੀ ਚਲਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਵੀ ਯਕੀਨੀ ਬਣਾ ਰਹੀ ਹੈ ਕਿ ਥਰਮਲ ਪਾਵਰ ਪਲਾਂਟਾਂ ਕੋਲ ਜੂਨ ਤੱਕ ਕੋਲੇ ਦਾ ਢੁਕਵਾਂ ਭੰਡਾਰ ਹੋਵੇ।
Advertisement
Advertisement