For the best experience, open
https://m.punjabitribuneonline.com
on your mobile browser.
Advertisement

ਸਿਹਤ ਸੰਭਾਲ ਖੇਤਰ ’ਚ ਸੁਧਾਰ ਲਈ ਸਰਕਾਰ ਯਤਨਸ਼ੀਲ: ਡਾ. ਬਲਬੀਰ ਸਿੰਘ

09:08 AM Mar 14, 2024 IST
ਸਿਹਤ ਸੰਭਾਲ ਖੇਤਰ ’ਚ ਸੁਧਾਰ ਲਈ ਸਰਕਾਰ ਯਤਨਸ਼ੀਲ  ਡਾ  ਬਲਬੀਰ ਸਿੰਘ
ਸਰਕਾਰੀ ਹਸਪਤਾਲਾਂ ਲਈ ਵ੍ਹੀਲਚੇਅਰਾਂ ਦਿੰਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ। -ਫੋਟੋ: ਸੋਢੀ
Advertisement

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 13 ਮਾਰਚ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਦੇ ਸੁਧਾਰ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜ਼ਿਕਿਤਸਾ ਹੈਲਥਕੇਅਰ ਲਿਮਟਿਡ ਵੀ ਇਸ ’ਚ ਅਹਿਮ ਯੋਗਦਾਨ ਪਾ ਰਹੀ ਹੈ।
ਉਨ੍ਹਾਂ ਨੇ ਇਹ ਪ੍ਰਗਟਾਵਾ ਅੱਜ ਇੱਥੇ ਡਾ. ਬੀਆਰ ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵਿੱਚ ਜ਼ਿਕਿਤਸਾ ਹੈਲਥਕੇਅਰ ਲਿਮਟਿਡ ਵੱਲੋਂ ਪੰਜਾਬ ਦੇ ਸਰਕਾਰੀ ਹਸਪਤਾਲਾਂ ਲਈ 100 ਵ੍ਹੀਲਚੇਅਰਾਂ ਦੇਣ ਸਬੰਧੀ ਕਰਵਾਏ ਸਮਾਗਮ ਮੌਕੇ ਕੀਤਾ। ਇਹ ਸੰਸਥਾ ਸੂਬੇ ਵਿੱਚ 108 ਐਂਬੂਲੈਂਸ ਸੇਵਾਵਾਂ ਵੀ ਮੁਹੱਈਆ ਕਰਵਾ ਰਹੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਜ਼ਿਕਿਤਸਾ ਹੈਲਥਕੇਅਰ ਲੋਕਾਂ ਨੂੰ ਐਂਬੂਲੈਂਸ ਸੇਵਾ ਪ੍ਰਦਾਨ ਕਰਨ ’ਚ ਵੀ ਸ਼ਲਾਘਾਯੋਗ ਕੰਮ ਕਰ ਰਹੀ ਹੈ। ਜ਼ਿਕਿਤਸਾ ਹੈਲਥਕੇਅਰ ਦੇ ਪ੍ਰਾਜੈਕਟ ਮੁਖੀ ਮਨੀਸ਼ ਬੱਤਰਾ ਨੇ ਕਿਹਾ ਕਿ ਇਹ ਦਾਨ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਵਿਅਕਤੀਆਂ ਦੇ ਜੀਵਨ ’ਚ ਸੁਧਾਰ ਕਰਨ ਵਿੱਚ ਯੋਗਦਾਨ ਪਾਵੇਗਾ।

Advertisement

Advertisement
Author Image

sukhwinder singh

View all posts

Advertisement
Advertisement
×