ਸਰਕਾਰ ਨੇ ਪਿਆਜ਼ ਦੀ ਬਰਾਮਦ ਤੋਂ ਪਾਬੰਦੀ ਹਟਾਈ
07:49 AM May 05, 2024 IST
ਨਵੀਂ ਦਿੱਲੀ: ਦੇਸ਼ ਵਿੱਚ ਚੱਲ ਰਹੀਆਂ ਲੋਕ ਸਭਾ ਚੋਣਾਂ ਦਰਮਿਆਨ ਸਰਕਾਰ ਨੇ ਅੱਜ ਪਿਆਜ ਦੀ ਬਰਾਮਦ ਤੋਂ ਪਾਬੰਦੀ ਹਟਾ ਦਿੱਤੀ ਹੈ ਪਰ ਨਾਲ ਹੀ ਘੱਟੋ-ਘੱਟ ਬਰਾਮਦ ਮੁੱਲ (ਐੱਮਈਪੀ) 500 ਡਾਲਰ ਪ੍ਰਤੀ ਟਨ ਤੈਅ ਕੀਤਾ ਹੈ। ਇਸ ਫ਼ੈਸਲੇ ਨਾਲ ਮਹਾਰਾਸ਼ਟਰ ਸਣੇ ਪ੍ਰਮੁੱਖ ਉਤਪਾਦਕ ਖੇਤਰਾਂ ਵਿੱਚ ਕਿਸਾਨਾਂ ਦੇ ਇੱਕ ਵੱਡੇ ਵਰਗ ਦੀ ਆਮਦਨ ਵਧਾਉਣ ’ਚ ਮਦਦ ਮਿਲ ਸਕਦੀ ਹੈ। ਸਰਕਾਰ ਨੇ ਐੱਮਈਪੀ 550 ਡਾਲਰ ਪ੍ਰਤੀ ਟਨ ਤੇ ਨਾਲ ਹੀ 40 ਫ਼ੀਸਦੀ ਬਰਾਮਦ ਕਰ ਲਗਾਇਆ ਹੈ। ਕਰ ਨੂੰ ਧਿਆਨ ਵਿੱਚ ਰੱਖਦਿਆਂ ਬਰਾਮਦ ਖੇਪ ਨੂੰ 770 ਡਾਲਰ ਪ੍ਰਤੀ ਟਨ ਤੋਂ ਥੱਲੇ ਭੇਜਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕੇਂਦਰ ਨੇ ਪਿਛਲੇ ਸਾਲ ਅੱਠ ਦਸੰਬਰ ਨੂੰ ਘੱਟ ਉਤਪਾਦਨ ਦੀਆਂ ਚਿੰਤਾਵਾਂ ਦਰਮਿਆਨ ਪ੍ਰਚੂਨ ਕੀਮਤਾਂ ’ਤੇ ਕਾਬੂ ਪਾਉਣ ਲਈ ਪਿਆਜ ਦੀ ਬਰਾਮਦ ’ਤੇ ਪਾਬੰਦੀ ਲਗਾ ਦਿੱਤੀ ਸੀ। -ਪੀਟੀਆਈ
Advertisement
Advertisement