ਸਰਕਾਰ ਨੇ ਗਰਮੀ ਕਾਰਨ ਬਿਜਲੀ ਦੀ ਵਧਦੀ ਮੰਗ ਪੂਰੀ ਕਰਨ ਲਈ ਤਿਆਰੀ ਖਿੱਚੀ
07:20 AM Apr 05, 2024 IST
ਨਵੀਂ ਦਿੱਲੀ: ਕੇਂਦਰੀ ਮੰਤਰੀ ਆਰ ਕੇ ਸਿੰਘ ਨੇ ਅੱਜ ਕਿਹਾ ਕਿ ਤਾਪਮਾਨ ਵਧਣ ਕਾਰਨ ਬਿਜਲੀ ਦੀ ਵਧਦੀ ਮੰਗ ਪੂਰੀ ਕਰਨ ਲਈ ਪਾਵਰ ਪਲਾਟਾਂ ਨੂੰ ਪੂਰੀ ਸਮਰੱਥਾ ਨਾਲ ਕੰਮ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਮੌਸਮ ਵਿਭਾਗ ਦੀ ਲੰਮੇ ਸਮੇਂ ਤੱਕ ਗਰਮੀ ਪੈਣ ਦੀ ਪੇਸ਼ੀਨਗੋਈ ਮਗਰੋਂ ਸਰਕਾਰ ਨੇ ਸਾਂਭ-ਸੰਭਾਲ ਜਾਂ ਹੋਰ ਕਾਰਨਾਂ ਕਰਕੇ ਬੰਦ ਪਏ ਸਾਰੇ ਪਾਵਰ ਪਲਾਟਾਂ ਨੂੰ ਜਲਦੀ ਤੋਂ ਜਲਦੀ ਸ਼ੁਰੂ ਕਰਨ ਲਈ ਕਿਹਾ ਹੈ। ਸਰਕਾਰ ਇਹ ਵੀ ਯਕੀਨੀ ਬਣਾ ਰਹੀ ਹੈ ਕਿ ਥਰਮਲ ਪਾਵਰ ਪਲਾਟਾਂ ਕੋਲ ਜੂਨ ਤੱਕ ਕੋਲੇ ਦਾ ਲੋੜੀਂਦਾ ਭੰਡਾਰ ਹੋਵੇ। ਕੇਂਦਰੀ ਮੰਤਰੀ ਨੇ ਕਿਹਾ, ‘‘ਅਸੀਂ ਆਪਣੀ ਪੂਰੀ ਸਮਰੱਥਾ ਨਾਲ ਕੰਮ ਕਰ ਰਹੇ ਹਾਂ। ਮੈਨੂੰ ਲੱਗਦਾ ਹੈ ਕਿ ਅਸੀਂ ਮੰਗ ਪੂਰੀ ਕਰ ਲਵਾਂਗੇ।’’ -ਪੀਟੀਆਈ
Advertisement
Advertisement