ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਪਾਰ ਪੱਖੀ ਹੋਵੇਗੀ ‘ਇੰਡੀਆ’ ਦੀ ਸਰਕਾਰ: ਤਿਵਾੜੀ

08:40 AM May 22, 2024 IST
ਚੰਡੀਗੜ੍ਹ ਵਿੱਚ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਸੰਬੋਧਨ ਕਰਦੇ ਹੋਏ। -ਫੋਟੋ: ਮਿੱਤਲ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਮਈ
‘ਇੰਡੀਆ’ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਭਰੋਸਾ ਦਿਵਾਇਆ ਹੈ ਕਿ ਨੋਟਬੰਦੀ ਤੇ ਜੀਐੱਸਟੀ ਨੂੰ ਗ਼ਲਤ ਤਰੀਕੇ ਨਾਲ ਲਾਗੂ ਕਰ ਕੇ ਵਪਾਰੀਆਂ ਤੇ ਉਦਯੋਗਪਤੀਆਂ ਨੂੰ ਪੂਰੀ ਤਰ੍ਹਾਂ ਬਰਬਾਦ ਕਰਨ ਵਾਲੀ ਭਾਜਪਾ ਸਰਕਾਰ ਦੇ ਉਲਟ ‘ਇੰਡੀਆ’ ਗੱਠਜੋੜ ਸਰਕਾਰ ਵਪਾਰ ਅਤੇ ਕਾਰੋਬਾਰ ਵਰਗ ਲਈ ਹਿਤੈਸ਼ੀ ਹੋਵੇਗੀ। ਸ੍ਰੀ ਤਿਵਾੜੀ ਨੇ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੈਕਟਰ-15 ਦੀ ਮਾਰਕੀਟ ਵਿੱਚ ਦੁਕਾਨਦਾਰਾਂ ਅਤੇ ਵਪਾਰੀਆਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਲਾਗੂ ਕੀਤੇ ਗਏ ਗ਼ਲਤ ਜੀਐੱਸਟੀ ਵਿੱਚ ਸੋਧ ਕਰ ਕੇ ਸਰਲ ਬਣਾਇਆ ਜਾਵੇਗਾ। ਉਨ੍ਹਾਂ ਛੋਟੇ ਅਤੇ ਦਰਮਿਆਨੇ ਉਦਯੋਗਾਂ ਨੂੰ ਵਿਸ਼ੇਸ਼ ਰਿਆਇਤਾਂ ਦੇਣ ਦੇ ਵਾਅਦੇ ਨੂੰ ਦੁਹਰਾਇਆ, ਜਿਨ੍ਹਾਂ ਨੂੰ ਪਿਛਲੇ 10 ਸਾਲਾਂ ਵਿੱਚ ਸਭ ਤੋਂ ਵੱਧ ਨੁਕਸਾਨ ਹੋਇਆ ਹੈ।
ਸ੍ਰੀ ਤਿਵਾੜੀ ਨੇ ਵਪਾਰਕ ਬੂਥਾਂ ’ਤੇ ਪਹਿਲੀ ਮੰਜ਼ਿਲ ਦੀ ਉਸਾਰੀ ਕਰਨ ਦੇ ਨਾਲ-ਨਾਲ ਚੰਡੀਗੜ੍ਹ ’ਚ ਇੰਡਸਟਰੀਅਲ ਏਰੀਆ ਫੇਜ਼-3 ਬਣਾਉਣ ਦਾ ਵਾਅਦਾ ਕੀਤਾ। ਇਸ ਤੋਂ ਪਹਿਲਾਂ ਸਵੇਰੇ ਤਿਵਾੜੀ ਨੇ ਸ਼ਹਿਰ ਵਾਸੀਆਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ, ਜਿਨ੍ਹਾਂ ਨੇ ਅੱਜ ਇੱਥੇ ਉਨ੍ਹਾਂ ਦੇ ਜੱਦੀ ਘਰ ਵਿੱਚ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪਾਰਟੀ ਦੀਆਂ ਵੱਖ-ਵੱਖ ਲੋਕ-ਪੱਖੀ ਭਲਾਈ ਸਕੀਮਾਂ ਖ਼ਾਸ ਕਰ ਕੇ ਦੇਸ਼ ਦੇ ਹਰ ਨਾਗਰਿਕ ਲਈ 25 ਲੱਖ ਰੁਪਏ ਦੇ ਸਿਹਤ ਬੀਮਾ ਕਵਰ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ 25 ਹੋਰ ਗਾਰੰਟੀਆਂ ਹਨ, ਜਿਨ੍ਹਾਂ ਦਾ ਸਿੱਧਾ ਲਾਭ ਆਮ ਆਦਮੀ ਨੂੰ ਹੋਵੇਗਾ।

Advertisement

Advertisement
Advertisement