ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਕਾਰ ਨੇ ਕੁੰਵਰ ਵਿਜੈ ਪ੍ਰਤਾਪ ਖ਼ਿਲਾਫ਼ ਪਟੀਸ਼ਨ ਦੀ ਰਿਪੋਰਟ ਦੇਣ ਤੋਂ ਵੱਟਿਆ ਟਾਲਾ

08:56 AM Jul 04, 2023 IST

ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 3 ਜੁਲਾਈ
ਬਹਿਬਲ ਗੋਲੀ ਕਾਂਡ ਦੇ ਸੱਤ ਚਸ਼ਮਦੀਦ ਗਵਾਹਾਂ ਵੱਲੋਂ ਸਾਬਕਾ ਜਾਂਚ ਅਧਿਕਾਰੀ ਤਤਕਾਲੀ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਖ਼ਿਲਾਫ਼ ਦਾਇਰ ਕੀਤੀ ਗਈ ਪਟੀਸ਼ਨ ’ਤੇ ਪੰਜਾਬ ਸਰਕਾਰ ਅਤੇ ਵਿਸ਼ੇਸ਼ ਜਾਂਚ ਟੀਮ ਨੇ ਅੱਜ ਕੋਈ ਵੀ ਰਿਪੋਰਟ ਅਦਾਲਤ ਵਿੱਚ ਪੇਸ਼ ਨਹੀਂ ਕੀਤੀ। ਇਲਾਕਾ ਮੈਜਿਸਟਰੇਟ ਮਿਸ ਚੰਦਨ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਹਨ ਕਿ 21 ਜੁਲਾਈ ਨੂੰ ਇਸ ਮਾਮਲੇ ਵਿੱਚ ਰਿਪੋਰਟ ਪੇਸ਼ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਬੀਤੀ 19 ਜੂਨ ਨੂੰ ਗੋਲੀ ਕਾਂਡ ਦੇ ਗਵਾਹ ਪ੍ਰਭਦੀਪ ਸਿੰਘ, ਸਰਬਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਅਮਨਦੀਪ ਸਿੰਘ, ਕਰਮਜੀਤ ਸਿੰਘ, ਸੁਖਰਾਜ ਸਿੰਘ ਤੇ ਮਹਿੰਦਰ ਸਿੰਘ ਨੇ ਅਦਾਲਤ ’ਚ ਲਿਖਤੀ ਅਰਜ਼ੀ ਦੇ ਕੇ ਦੋਸ਼ ਲਾਏ ਸਨ ਕਿ ਸਾਬਕਾ ਜਾਂਚ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਉਨ੍ਹਾਂ ਦੇ ਬਿਆਨਾਂ ਨਾਲ ਕਥਿਤ ਤੌਰ ’ਤੇ ਛੇੜਛਾੜ ਕੀਤੀ ਹੈ ਤੇ ਨਿੱਜੀ ਰੰਜਿਸ਼ ਕੱਢਣ ਲਈ ਦੋ ਗਵਾਹਾਂ ਨੂੰ ਮੁਲਜ਼ਮ ਵਜੋਂ ਹੀ ਨਾਮਜ਼ਦ ਕਰ ਦਿੱਤਾ ਅਤੇ ਕੁਝ ਅਜਿਹੇ ਵਿਅਤੀਆਂ ਨੂੰ ਚਸ਼ਮਦੀਦ ਗਵਾਹ ਦਿਖਾਇਆ ਗਿਆ ਹੈ ਜੋ ਘਟਨਾ ਸਮੇਂ ਮੌਕੇ ’ਤੇ ਹਾਜ਼ਰ ਹੀ ਨਹੀਂ ਸਨ। ਇਲਾਕਾ ਮੈਜਿਸਟਰੇਟ ਨੇ ਇਸ ਮਾਮਲੇ ਵਿੱਚ ਅੱਜ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਸੀ, ਪਰ ਪੰਜਾਬ ਸਰਕਾਰ ਨੇ ਅੱਜ ਅਦਾਲਤ ਵਿੱਚ ਰਿਪੋਰਟ ਪੇਸ਼ ਨਹੀਂ ਕੀਤੀ ਅਤੇ ਇਸ ਮਾਮਲੇ ਦੀ ਘੋਖ ਲਈ ਸਮੇਂ ਦੀ ਮੰਗ ਕੀਤੀ ਹੈ, ਜਿਸ ਮਗਰੋਂ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 21 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ। ਦੂਜੇ ਪਾਸੇ ਕੁੰਵਰ ਵਿਜੈ ਪ੍ਰਤਾਪ ਸਿੰਘ ਉਕਤ ਗਵਾਹਾਂ ਵੱਲੋਂ ਅਦਾਲਤ ਵਿੱਚ ਦਿੱਤੀ ਅਰਜ਼ੀ ਨੂੰ ਸਾਜਿਸ਼ ਕਰਾਰ ਦੇ ਚੁੱਕੇ ਹਨ। ਉਨ੍ਹਾਂ ਕਿਹਾ ਹੈ ਕਿ ਵੱਡੇ ਮੁਲਜ਼ਮਾਂ ਨੂੰ ਬਚਾਉਣ ਲਈ ਇਹ ਸਾਜਿਸ਼ ਰਚੀ ਗਈ ਹੈ।

Advertisement

Advertisement
Tags :
ਸਰਕਾਰਕੁੰਵਰਖ਼ਿਲਾਫ਼ਟਾਲਾਪਟੀਸ਼ਨਪ੍ਰਤਾਪਰਿਪੋਰਟਵੱਟਿਆਵਿਜੈ