ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਛੁੱਟੀਆਂ ਦੇ ਫ਼ੈਸਲੇ ਬਾਰੇ ਵਿਚਾਰ ਕਰੇ ਸਰਕਾਰ: ਜਗਜੀਤ ਸਿੰਘ

08:44 AM May 22, 2024 IST

ਪੱਤਰ ਪ੍ਰੇਰਕ
ਸ਼ੇਰਪੁਰ, 21 ਮਈ
ਪੰਜਾਬ ਭਰ ਅੰਦਰ ਸਰਕਾਰੀ ਤੇ ਗੈਰਸਰਕਾਰੀ ਸਕੂਲਾਂ ’ਚ ਅੱਜ ਤੋਂ 30 ਜੂਨ ਤੱਕ ਛੁੱਟੀਆਂ ਕੀਤੇ ਜਾਣ ਦੇ ਫੈਸਲੇ ਨਾਲ ਅਧਿਆਪਕ ਸਕੂਲੀ ਬੱਚਿਆਂ ਨੂੰ ‘ਹੋਮ ਵਰਕ’ ਦੇਣ ਤੋਂ ਰਹਿ ਗਏ ਜਿਸ ਕਰਕੇ ਪ੍ਰਾਈਵੇਟ ਸਕੂਲਾਂ ਵਿੱਚ ਆਪਣੇ ਬੱਚਿਆਂ ਨੂੰ ਪੜ੍ਹਾ ਰਹੇ ਮਾਪਿਆਂ ਸਮੇਤ ਸਕੂਲ ਮਾਲਕ ਵੀ ਨਾਖੁਸ਼ ਹਨ। ਪ੍ਰਾਈਵੇਟ ਸਕੂਲ ਫੈਡਰੇਸ਼ਨ ਦੇ ਪੰਜਾਬ ਪ੍ਰਧਾਨ ਡਾ. ਜਗਜੀਤ ਸਿੰਘ ਨੇ ਸਰਕਾਰ ਨੂੰ ਆਪਣੇ ਲਏ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਇਸ ਦੌਰਾਨ ਉਨ੍ਹਾਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਅੰਦਰ ਪ੍ਰਾਈਵੇਟ ਸੰਸਥਾਵਾਂ ਨੂੰ ਕੱਢੇ ਗਏ ਨੋਟਿਸਾਂ ਦੀ ਪੁਸ਼ਟੀ ਕੀਤੀ ਹੈ।

Advertisement

Advertisement