ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ੈੱਲਰ ਮਾਲਕਾਂ ਤੇ ਆੜ੍ਹਤੀਆਂ ਦੇ ਮਸਲੇ ਹੱਲ ਕਰੇ ਸਰਕਾਰ: ਸਾਹਨੀ

10:15 AM Oct 07, 2024 IST

ਪੱਤਰ ਪ੍ਰੇਰਕ
ਫਗਵਾੜਾ, 6 ਅਕਤੂਬਰ
ਮੰਡੀਆਂ ’ਚ ਝੋਨੇ ਦੀ ਖ਼ਰੀਦ ਸ਼ੁਰੂ ਨਾ ਹੋਣ ਬਾਰੇ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਨੇ ਕਿਹਾ ਕਿ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸ਼ੈੱਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਗੱਲਬਾਤ ਕਰ ਕੇ ਇਸ ਮਸਲੇ ਦਾ ਤੁਰੰਤ ਹੱਲ ਕੱਢਣਾ ਚਾਹੀਦਾ ਹੈ। ਸ੍ਰੀ ਸਾਹਨੀ ਨੇ ਕਿਹਾ ਕਿ ਸ਼ੈੱਲਰ ਮਾਲਕਾਂ ਤੇ ਆੜ੍ਹਤੀਆਂ ਦੀਆਂ ਜਾਇਜ਼ ਮੰਗਾਂ ਨੂੰ ਸਰਕਾਰ ਵੱਲੋਂ ਤੁਰੰਤ ਮੰਨ ਕੇ ਖ਼ਰੀਦ ਸ਼ੁਰੂ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਖੇਤਾਂ ’ਚ ਝੋਨੇ ਦੀ ਫ਼ਸਲ ਤਿਆਰ ਖੜ੍ਹੀ ਹੈ ਪਰ ਖ਼ਰੀਦ ਨਾ ਸ਼ੁਰੂ ਹੋਣ ਕਰ ਕੇ ਕਿਸਾਨ ਕਟਾਈ ਤੋਂ ਰੁਕਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਬੀਤੀ ਰਾਤ ਖ਼ਰਾਬ ਹੋਏ ਮੌਸਮ ਨੇ ਖੜ੍ਹੀਆਂ ਫ਼ਸਲਾਂ ਦਾ ਨੁਕਸਾਨ ਕੀਤਾ ਹੈ।

Advertisement

Advertisement