For the best experience, open
https://m.punjabitribuneonline.com
on your mobile browser.
Advertisement

ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਬੰਦ ਕਰੇ ਸਰਕਾਰ: ਹਰਸਿਮਰਤ

03:16 PM Jul 02, 2024 IST
ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਬੰਦ ਕਰੇ ਸਰਕਾਰ  ਹਰਸਿਮਰਤ
ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਲੋਕ ਸਭਾ ਵਿੱਚ ਚੱਲ ਰਹੇ ਸੰਸਦ ਸੈਸ਼ਨ ਦੌਰਾਨ ਬੋਲਦੇ ਹੋਏ।(PTI Photo)
Advertisement

ਨਵੀਂ ਦਿੱਲੀ, 2 ਜੁਲਾਈ

Advertisement

ਲੋਕ ਸਭਾ ਹਲਕਾ ਬਠਿੰਡਾ ਤੋਂ ਸ਼ੋ੍ਰਮਣੀ ਆਕਾਲੀ ਦਲ ਦੀ ਸੰਸਦ ਮੈਂਬਰ ਹਰਸਮਿਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਮੁੱਦੇ ਸੁਲਝਾਉਣ ਅਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖ਼ਲ ਨਾ ਦੇਣ ਦੀ ਮੰਗ ਕੀਤੀ। ਲੋਕ ਸਭਾ 'ਚ ਰਾਸ਼ਟਰਪਤੀ ਦੇ ਭਾਸ਼ਣ ਦੇ ਧੰਨਵਾਦ ਮਤੇ 'ਤੇ ਚਰਚਾ ਵਿਚ ਹਿੱਸਾ ਲੈਂਦਿਆਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਕਿਸਾਨਾਂ ਨੇ ਅੰਦੌਲਨ ਕੀਤਾ ਅਤੇ ਕਈ ਕਿਸਾਨ ਮਾਰੇ ਵੀ ਗਏ, ਪਰ ਸਰਕਾਰ ਨੇ ਉਨ੍ਹਾਂ ਦੀ ਗੱਲ ਤੱਕ ਨਹੀਂ ਸੁਣੀ। ਇਸ ਦੌਰਾਨ ਉਨ੍ਹਾਂ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਦਾ ਹੱਲ ਕਰਨ ਲਈ ਵੀ ਅਪੀਲ ਕੀਤੀ। ਉਨ੍ਹਾਂ ਬੋਲਦਿਆਂ ਕਿਹਾ ਕਿ ਸਰਕਾਰ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਦੇਣਾ ਬੰਦ ਕਰ ਦੇਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਕਾਂਗਰਸ ਪਾਰਟੀ 'ਤੇ ਨਿਸ਼ਾਨ ਸੇਧਦਿਆਂ ਕਿਹਾ ਕਿ ਇਸ ਪਾਰਟੀ ਨੇ ਵੀ ਸਿੱਖਾਂ ਦਾ ਕਤਲੇਆਮ ਕੀਤਾ ਹੈ। -ਪੀਟੀਆਈ

Advertisement

Advertisement
Tags :
Author Image

Puneet Sharma

View all posts

Advertisement