For the best experience, open
https://m.punjabitribuneonline.com
on your mobile browser.
Advertisement

ਜ਼ੀਰਕਪੁਰ ਦੇ ਵਿਕਾਸ ਲਈ ਸਰਕਾਰ ਵੱਡੇ ਫ਼ੈਸਲੇ ਲਵੇ: ਰੰਧਾਵਾ

06:49 AM Jul 20, 2024 IST
ਜ਼ੀਰਕਪੁਰ ਦੇ ਵਿਕਾਸ ਲਈ ਸਰਕਾਰ ਵੱਡੇ ਫ਼ੈਸਲੇ ਲਵੇ  ਰੰਧਾਵਾ
Advertisement

ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 19 ਜੁਲਾਈ
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕੈਬਨਿਟ ਮੰਤਰੀ ਬਲਕਾਰ ਸਿੰਘ ਨਾਲ ਮੁਲਾਕਾਤ ਕੀਤੀ। ਸ੍ਰੀ ਰੰਧਾਵਾ ਨੇ ਜ਼ੀਰਕਪੁਰ ਸ਼ਹਿਰ ਦੀ ਤਰਸਯੋਗ ਸਥਿਤੀ ਅਤੇ ਇਲਾਕੇ ਵਿੱਚ ਵਿਕਾਸ ਦੀ ਘਾਟ ਬਾਰੇ ਵਿਚਾਰ-ਵਟਾਂਦਰਾ ਕੀਤਾ। ਵਿਧਾਇਕ ਨੇ ਸ਼ਹਿਰ ਦੀ ਹਾਲਤ ’ਤੇ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਨੂੰ ਤੁਰੰਤ ਵੱਡੇ ਫ਼ੈਸਲੇ ਲੈਣ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਵਿਧਾਇਕ ਰੰਧਾਵਾ ਨੇ ਇਸ ਤੱਥ ’ਤੇ ਚਾਨਣਾ ਪਾਇਆ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਵਿਕਾਸ ਵੱਲ ਹੀ ਧਿਆਨ ਦਿੱਤਾ ਹੈ। ਮੀਟਿੰਗ ਵਿੱਚ ਮੌਜੂਦ ਸਥਾਨਕ ਸਰਕਾਰਾਂ ਦੇ ਡਾਇਰੈਕਟਰ ਸ੍ਰੀ ਉਮਾਸ਼ੰਕਰ ਨੇ ਭਰੋਸਾ ਦਿੱਤਾ ਕਿ ਉਠਾਈਆਂ ਗਈਆਂ ਚਿੰਤਾਵਾਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਇਸ ਮੌਕੇ ਮੰਤਰੀ ਬਲਕਾਰ ਸਿੰਘ ਨੇ ਉਨ੍ਹਾਂ ਨੂੰ ਛੇਤੀ ਸ਼ਹਿਰ ਦਾ ਯੋਜਨਾਬੱਧ ਵਿਕਾਸ ਕਰਨ ਦਾ ਭਰੋਸਾ ਦਿੱਤਾ।

Advertisement

Advertisement
Author Image

sanam grng

View all posts

Advertisement
Advertisement
×