ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੜ੍ਹ ਪੀੜਤਾਂ ਦੀ ਸਾਰ ਲਵੇ ਸਰਕਾਰ: ਕੰਬੋਜ

07:23 AM Jul 19, 2023 IST

ਖੇਤਰੀ ਪ੍ਰਤੀਨਿਧ
ਪਟਿਆਲਾ, 18 ਜੁਲਾਈ
ਕਾਂਗਰਸ ਦੇ ਸੂਬਾਈ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਅੱਜ ਇੱਥੇ ਹੜ੍ਹਾਂ ਕਾਰਨ ਹਾਲੋਂ ਬੇਹਾਲ ਹੋਏ ਕਿਸਾਨਾਂ,ਮਜ਼ਦੂਰਾਂ ਅਤੇ ਆਮ ਲੋਕਾਂ ਸਮੇਤ ਹੋਰ ਵਰਗਾਂ ਲਈ ਯੋਗ ਮੁਆਵਜ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਵੱਡੀ ਸਮੱਸਿਆ ਦਾ ਇਹ ਸਰਕਾਰ ਪਹਿਲੀ ਵਾਰ ਸਾਹਮਣਾ ਕਰ ਰਹੀ ਹੈ। ਜਿਸ ਕਰਕੇ ਇਸ ’ਤੇ ਸਰਕਾਰ ਕੰਟਰੋਲ ਕਰਨ ’ਚ ਬੁਰੀ ਤਰਾਂ ਫੇਲ੍ਹ ਸਾਬਤ ਹੋਈ ਹੈ। ਸਰਕਾਰ ਦੇ ਨੁਮਾਇੰਦਿਆਂ ’ਤੇ ਮਦਦ ਦਾ ਵਿਖਾਵਾ ਕਰਨ ਦੇ ਦੋਸ਼ ਲਾਉਂਦਿਆਂ, ਉਨ੍ਹਾਂ ਕਿਹਾ ਕਿ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਾਰਨ ਭਾਵੇਂ ਲੋਕਾਂ ਨੂੰ ਅਰਬਾਂ ਰੁਪਏ ਦਾ ਨੁਕਸਾਨ ਝੱਲਣ ਸਮੇਤ ਆਪਣੇ ਕਈ ਜੀਆਂ ਦੀਆਂ ਜਾਨਾਂ ਵੀ ਗਵਾਉਣੀਆਂ ਪਈਆਂ ਹਨ ਪਰ ਅਜੇ ਵੀ ਸਰਕਾਰ ਨੂੰ ਚਾਹੀਦਾ ਹੈ ਕਿ ਕੁੰਭਕਰਨੀ ਨੀਂਦ ਵਿੱਚੋਂ ਉਠ ਕੇ ਲੋਕਾਂ ਦਾ ਦੁੱਖ ਦਰਦ ਵੰਡਾਵੇ ।
ਉਨ੍ਹਾਂ ਹੜ੍ਹ ਪੀੜਤਾਂ ਲਈ ਪ੍ਰਤੀ ਏਕੜ ਪੰਜਾਹ ਹਜ਼ਾਰ ਅਤੇ ਪ੍ਰਤੀ ਘਰ ਪੰਜ ਲੱਖ ਰੁਪਏ ਸਮੇਤ ਹੜ੍ਹਾਂ ’ਚ ਫੌਤ ਹੋਏ ਵਿਅਕਤੀਆਂ ਦੇ ਵਾਰਸਾਂ ਨੂੰ ਪੰਜਾਹ ਪੰਜਾਹ ਲੱਖ ਰੁਪਏ ਮੁਆਵਜ਼ੇ ਦੀ ਮੰਗ ਵੀ ਕੀਤੀ । ਇਸ ਮੌਕੇ ਪਟਿਆਲਾ ਜ਼ਿਲ੍ਹੇ ਤੋਂ ਸਾਬਕਾ ਕਾਂਗਰਸੀ ਵਿਧਾਇਕਾਂ ਮਦਨ ਲਾਲ ਜਲਾਲਪੁਰ, ਕਾਕਾ ਰਾਜਿੰਦਰ ਸਿੰਘ ਸਮਾਣਾ, ਸਨੌਰ ਦੇ ਹਲਕਾ ਇੰਚਾਰਜ ਹੈਰੀਮਾਨ, ਅਸ਼ਵਨੀ ਬੱਤਾ, ਜੋਗਿੰਦਰ ਕਾਕੜਾ, ਜ਼ਿਲ੍ਹਾ ਪ੍ਰਧਾਨ ਹਰਵਿੰਦਰ ਖਨੌੜਾ, ਮਹਿਲਾ ਕਾਂਗਰਸ ਦੀ ਸੂਬਾਈ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਅਕਾਲੀ ਆਗੂ ਸ਼ਰਨਜੀਤ ਜੋਗੀਪੁਰ, ਬਸਪਾ ਆਗੂ ਬਲਦੇਵ ਮਹਿਰਾ, ਜੋਗਾ ਸਿੰਘ ਪਨੌਦੀਆਂ ਨੇ ਵੀ ਸਰਕਾਰ ਤੋਂ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਮੁਕੰਮਲ ਭਰਪਾਈ ਕਰਨ ਦੀ ਮੰਗ ਕੀਤੀ ਹੈ।

Advertisement

Advertisement
Tags :
ਸਰਕਾਰਹੜ੍ਹਕੰਬੋਜਪੀੜਤਾਂ ਦੀ
Advertisement