For the best experience, open
https://m.punjabitribuneonline.com
on your mobile browser.
Advertisement

ਸਰਕਾਰ ਔਖੀ ਘੜੀ ’ਚ ਪੀੜਤਾਂ ਨਾਲ ਖੜ੍ਹੀ: ਖੁੱਡੀਆਂ

07:54 AM Jul 20, 2023 IST
ਸਰਕਾਰ ਔਖੀ ਘੜੀ ’ਚ ਪੀੜਤਾਂ ਨਾਲ ਖੜ੍ਹੀ  ਖੁੱਡੀਆਂ
ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਵਿੱਚ ਹੜ੍ਹ ਪੀੜਤ ਕਿਸਾਨਾਂ ਲਈ ਝੋਨੇ ਦੀ ਪਨੀਰੀ ਬੀਜਣ ਦੀ ਸ਼ੁਰੂਆਤ ਕਰਵਾਉਂਦੇ ਹੋਏ ਗੁਰਮੀਤ ਸਿੰਘ ਖੁੱਡੀਆਂ।
Advertisement

ਗੁਰਦੀਪ ਸਿੰਘ ਲਾਲੀ
ਸੰਗਰੂਰ, 19 ਜੁਲਾਈ
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਵਿੱਚ ਹੜ੍ਹ ਪੀੜਤ ਕਿਸਾਨਾਂ ਲਈ 20 ਏਕੜ ਵਿੱਚ ਪੀਆਰ 126 ਤੇ ਬਾਸਮਤੀ 1509 ਦੀ ਪਨੀਰੀ ਬੀਜਣ ਦੀ ਸ਼ੁਰੂਆਤ ਕਰਵਾਈ। ਇਸ ਦੌਰਾਨ ਉਨ੍ਹਾਂ ਮੁਫ਼ਤ ਬੀਜ ਵੰਡਣ ਦੀ ਪ੍ਰਕਿਰਿਆ ਦਾ ਜਾਇਜ਼ਾ ਵੀ ਲਿਆ। ਸ੍ਰੀ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤਕਰੀਬਨ 2.5 ਲੱਖ ਏਕੜ ਰਕਬੇ ’ਚ ਮੁੜ ਝੋਨੇ ਦੀ ਬਿਜਾਈ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ’ਚ ਪੀੜਤਾਂ ਨਾਲ ਡਟ ਕੇ ਖੜ੍ਹੀ ਹੈ। ਸਰਕਾਰ ਵੱਲੋਂ ਕਿਸਾਨਾਂ ਦੀ ਸਹਾਇਤਾ ਲਈ ਪਨੀਰੀ ਦਾ ਪ੍ਰਬੰਧ ਕਰਨ ਤੋਂ ਲੈ ਕੇ ਮੁੜ ਵਸੇਬੇ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਹੱਈਆ ਕਰਵਾਉਣ ਲਈ ਪਨੀਰੀ ਦੀ ਬਿਜਾਈ ਤੋਂ ਲੈ ਕੇ ਬੀਜ ਮੁਫ਼ਤ ਵੰਡਣ ਤੱਕ ਹਰ ਲੋੜੀਂਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੀਆਰ 126 ਅਤੇ ਬਾਸਮਤੀ 1509 ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਹਨ ਅਤੇ ਯੂਨੀਵਰਸਿਟੀ ਦੇ ਮਾਹਿਰਾਂ ਮੁਤਾਬਕ ਇਨ੍ਹਾਂ ਕਿਸਮਾਂ ਦੀ ਬਿਜਾਈ 15 ਅਗਸਤ ਤੱਕ ਕੀਤੀ ਜਾ ਸਕਦੀ ਹੈ। ਇਸ ਮੌਕੇ ਪੀਏਯੂ ਲੁਧਿਆਣਾ ਦੇ ਵੀਸੀ ਸਤਬੀਰ ਸਿੰਘ ਗੋਸਲ, ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਡੀਈਈ ਦੇ ਡਾਇਰੈਕਟਰ ਡਾ. ਗੁਰਮੀਤ ਸਿੰਘ ਬੁੱਟਰ ਤੇ ਹੋਰ ਹਾਜ਼ਰ ਸਨ।

Advertisement

Advertisement
Tags :
Author Image

joginder kumar

View all posts

Advertisement
Advertisement
×