ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਿਮਾਚਲ ਰੋਡਵੇਜ਼ ਮੁਲਾਜ਼ਮਾਂ ਦਾ ਬਕਾਇਆ ਦੇਣ ਲਈ 50 ਕਰੋੜ ਰੁਪਏ ਦੇਵੇਗੀ ਸਰਕਾਰ: ਮੁੱਖ ਮੰਤਰੀ

09:57 PM Oct 12, 2024 IST

ਸ਼ਿਮਲਾ, 12 ਅਕਤੂਬਰ
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਸੂਬਾ ਸਰਕਾਰ ਹਿਮਾਚਲ ਰੋਡਵੇਜ਼ ਦੇ ਮੁਲਾਜ਼ਮਾਂ ਦੇ 55 ਮਹੀਨੇ ਦੇ ਓਵਰਟਾਈਮ ਦੇ ਬਕਾਏ ਦਾ ਭੁਗਤਾਨ ਕਰਨ ਲਈ 50 ਕਰੋੜ ਰੁਪਏ ਦੇਵੇਗੀ ਤੇ ਇਸ ਸਬੰਧੀ ਸਾਰੀ ਰਾਸ਼ੀ 31 ਮਾਰਚ ਤਕ ਜਾਰੀ ਕਰ ਦਿੱਤੀ ਜਾਵੇਗੀ। ਇੱਥੇ ਐਚਆਰਟੀਸੀ ਦੇ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਤਨਖਾਹ ਤੇ ਪੈਨਸ਼ਨਰਾਂ ਨੂੰ ਪੈਨਸ਼ਨ ਦਾ ਭੁਗਤਾਨ 28 ਅਕਤੂਬਰ ਤਕ ਕਰ ਦਿੱਤਾ ਜਾਵੇਗਾ ਤੇ ਸਰਕਾਰੀ ਅਗਲੇ ਦੋ ਮਹੀਨਿਆਂ ਵਿਚ ਨੌਂ ਕਰੋੜ ਰੁਪਏ ਦੇ ਬਕਾਏ ਬਿੱਲਾਂ ਦਾ ਭੁਗਤਾਨ ਕਰਨ ਦੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਰੋਡਵੇਜ਼ ਸੂਬੇ ਦੇ ਵਿਕਾਸ ਵਿਚ ਭਰਵਾਂ ਯੋਗਦਾਨ ਪਾ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਿਛਲੀ ਸਰਕਾਰ ਦੀ ਯੋਜਨਾਬੰਦੀ ਦੀ ਘਾਟ ਕਾਰਨ ਇਹ ਘਾਟੇ ਵਿਚ ਚਲੀ ਗਈ ਸੀ ਪਰ ਸੂਬਾ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

Advertisement

Advertisement