ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨੀ ਮੰਗਾਂ ਪਹਿਲ ਦੇ ਆਧਾਰ ’ਤੇ ਹੱਲ ਕਰੇਗੀ ਸਰਕਾਰ: ਜੌੜਾਮਾਜਰਾ

10:24 AM Aug 18, 2024 IST

ਪੱਤਰ ਪ੍ਰੇਰਕ
ਸਮਾਣਾ, 17 ਅਗਸਤ
ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਸਾਨ ਜਥੇਬੰਦੀਆਂ ਦੇ ਸੈਂਕੜੇ ਕਾਰਕੁਨਾਂ ਨੇ ਸਮਾਣਾ ਵਿੱਚ ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਦੇ ਘਰ ਅੱਗੇ ਰੋਸ ਧਰਨਾ ਲਗਾ ਕੇ ਪੰਜਾਬ ਸਰਕਾਰ ਰਾਹੀਂ ਕੇਂਦਰ ਸਰਕਾਰ ਨੂੰ ਇੱਕ ਮੰਗ ਪੱਤਰ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਕਰਨ ਸਬੰਧੀ ਦਿੱਤਾ। ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਕਿਸਾਨਾਂ ਤੋਂ ਮੰਗ ਪੱਤਰ ਲੈਂਦਿਆਂ ਕਿਹਾ ਕਿ ਉਹ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨਾਲ ਸਹਿਮਤ ਹਨ, ਜੋ ਮੰਗਾਂ ਪੰਜਾਬ ਸਰਕਾਰ ਦੇ ਹੱਲ ਕਰਨ ਯੋਗ ਹੋਈਆਂ ਉਹ ਪੰਜਾਬ ਸਰਕਾਰ ਦੁਆਰਾ ਹੱਲ ਕਰਵਾਈਆਂ ਜਾਣਗੀਆਂ ਤੇ ਜੋ ਕੇਂਦਰ ਸਰਕਾਰ ਵੱਲੋਂ ਹੱਲ ਕਰਨ ਦੇ ਯੋਗ ਹੋਈਆਂ ਉਹ ਕੇਂਦਰ ਸਰਕਾਰ ਨੂੰ ਭੇਜੀਆਂ ਜਾਣਗੀਆਂ। ਇਸ ਮੌਕੇ ਰਮਿੰਦਰ ਸਿੰਘ ਪਟਿਆਲਾ, ਗੁਰਬਖਸ਼ ਸਿੰਘ ਧਨੇਠਾ, ਸਰਵਣ ਸਿੰਘ ਕੁਲਾਰਾਂ, ਗੁਰਿੰਦਰ ਸਿੰਘ ਦੇਦਨਾ, ਜਗਤਾਰ ਸਿੰਘ ਫਤਹਿ ਮਾਜਰੀ, ਚਰਨਜੀਤ ਕੌਰ ਧੂੜੀਆਂ ਨੇ ਸੰਬੋਧਨ ਕੀਤਾ।

Advertisement

Advertisement