ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਫ਼ਾਈ ਕਾਮਿਆਂ ਦੀਆਂ ਮੁਸ਼ਕਲਾਂ ਦੂਰ ਕਰੇਗੀ ਸਰਕਾਰ: ਵੈਂਕਟੇਸ਼

11:09 AM Aug 31, 2024 IST
ਚੇਅਰਮੈਨ ਐਸ ਵੈਂਕਟੇਸ਼ ਦਾ ਸਵਾਗਤ ਕਰਦੇ ਹੋਏ ਗੁਰਦੀਪ ਸਿੰਘ ਗੋਸ਼ਾ ਤੇ ਹੋਰ। -ਫੋਟੋ: ਇੰਦਰਜੀਤ ਵਰਮਾ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 30 ਅਗਸਤ
ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਐਮ ਵੈਂਕਟੇਸ਼ ਨੇ ਕਿਹਾ ਕਿ ਭਾਰਤ ਸਰਕਾਰ ਸਫ਼ਾਈ ਕਰਮਚਾਰੀ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਵਚਨਬੱਧ ਹੈ। ਉਹ ਅੱਜ ਇੱਥੇ ਪੰਜਾਬ ਭਾਜਪਾ ਦੇ ਮੀਡੀਆ ਪੈਨੇਲਿਸਟ ਗੁਰਦੀਪ ਸਿੰਘ ਗੋਸ਼ਾ ਅਤੇ ਭਾਜਪਾ ਮਹਿਲਾ ਵਿੰਗ ਦੀ ਜਨਰਲ ਸਕੱਤਰ ਦੀਪਕਾ ਜਯੋਤੀ ਵੱਲੋਂ ਸਨਮਾਨ ਕੀਤੇ ਜਾਣ ਮੌਕੇ ਗੱਲਬਾਤ ਕਰ ਰਹੇ ਸਨ। ਸ੍ਰੀ ਵੈਂਕਟੇਸ਼ ਤਿੰਨ ਦਿਨਾਂ ਤੋਂ ਪੰਜਾਬ ਦੌਰੇ ’ਤੇ ਹਨ। ਉਹ ਪਟਿਆਲਾ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਬਾਅਦ ਇੱਥੇ ਪੁੱਜੇ ਸਨ। ਉਨ੍ਹਾਂ ਸਫ਼ਾਈ ਕਰਮਚਾਰੀਆਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ ਗੱਲਬਾਤ ਵੀ ਕੀਤੀ। ਦੌਰੇ ਦੌਰਾਨ ਉਨ੍ਹਾਂ ਸਿਵਲ ਹਸਪਤਾਲ, ਨਗਰ ਨਿਗਮ ਅਤੇ ਸਰਕਟ ਹਾਊਸ ਵਿੱਚ ਵੀ ਸਫ਼ਾਈ ਕਰਮਚਾਰੀਆਂ ਅਤੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ। ਇਸ ਸਮੇਂ ਗੁਰਦੀਪ ਸਿੰਘ ਗੋਸ਼ਾ ਤੇ ਦੀਪਕਾ ਜਯੋਤੀ ਨੇ ਕਿਹਾ ਕਿ ਭਾਜਪਾ ਦਾ ਹਰ ਵਰਕਰ ਗ਼ਰੀਬਾਂ, ਲੋੜਵੰਦਾਂ ਅਤੇ ਖ਼ਾਸ ਕਰ ਕੇ ਸਫ਼ਾਈ ਕਰਮਚਾਰੀਆਂ ਨਾਲ ਖੜ੍ਹਾ ਹੈ। ਜਦੋਂ ਵੀ ਕਿਸੇ ਸਫ਼ਾਈ ਕਰਮਚਾਰੀ ਨੂੰ ਕਿਸੇ ਅਫ਼ਸਰ ਜਾ ਸਰਕਾਰ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾਵੇਗਾ ਤਾਂ ਹਮੇਸ਼ਾਂ ਉਸ ਦਾ ਸਾਥ ਦਿੱਤਾ ਜਾਵੇਗਾ।

Advertisement

Advertisement