For the best experience, open
https://m.punjabitribuneonline.com
on your mobile browser.
Advertisement

ਔਰਤਾਂ ਨੂੰ ਵੱਧ ਅਧਿਕਾਰ ਦੇਣ ਲਈ ਸਰਕਾਰ ਉਪਰਾਲੇ ਕਰੇਗੀ: ਭਗਵੰਤ ਮਾਨ

08:25 PM Aug 19, 2024 IST
ਔਰਤਾਂ ਨੂੰ ਵੱਧ ਅਧਿਕਾਰ ਦੇਣ ਲਈ ਸਰਕਾਰ ਉਪਰਾਲੇ ਕਰੇਗੀ  ਭਗਵੰਤ ਮਾਨ
ਰਾਜ ਪੱਧਰੀ ਸਮਾਗਮ ਵਿੱਚ ਮੰਚ ’ਤੇ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਪੰਜਾਬ।
Advertisement

ਦਵਿੰਦਰ ਸਿੰਘ ਭੰਗੂ
ਰਈਆ, 19 ਅਗਸਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਛੇ ਜ਼ਿਲ੍ਹਿਆਂ ਵਿੱਚ ਮਹਿਲਾ ਅਧਿਕਾਰੀਆਂ ਨੂੰ ਸੀਨੀਅਰ ਪੁਲੀਸ ਕਪਤਾਨ ਅਤੇ ਅੱਠ ਜ਼ਿਲ੍ਹਿਆਂ ਵਿੱਚ ਮਹਿਲਾ ਆਈਏਐੱਸ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਕਰ ਕੇ ਮਹਿਲਾਵਾਂ ਦੇ ਵੱਧ ਅਧਿਕਾਰਾਂ ਲਈ ਸੂਬਾ ਸਰਕਾਰ ਬਹੁਤ ਸਾਰੇ ਉਪਰਾਲੇ ਕਰ ਰਹੀ ਹੈ। ਉਹ ਅੱਜ ਮੇਲਾ ਰੱਖੜ ਪੁੰਨਿਆ ’ਤੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਬਰਾਬਰਤਾ ਦੇ ਸਿਧਾਂਤ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਹੈ। ਲੜਕੀਆਂ ਪਹਿਲੀ ਵਾਰ ਅੱਗ ਬੁਝਾਊ ਅਮਲੇ ਵਿੱਚ ਭਰਤੀ ਕੀਤੀਆਂ ਜਾਣਗੀਆਂ ਅਤੇ ਪੰਜਾਬ ਅਜਿਹਾ ਕਦਮ ਉਠਾਉਣ ਵਾਲਾ ਪਹਿਲਾ ਸੂਬਾ ਹੋਵੇਗਾ। ਇਸ ਦੌਰਾਨ ਉਨ੍ਹਾਂ ਪੰਜਾਬਪ੍ਰਸਤ ਹੋਣ ਦਾ ਦਾਅਵਾ ਕਰਨ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਪੰਥ ਦੇ ਨਾਮ ਉੱਤੇ ਵੋਟਾਂ ਮੰਗਣ ਵਾਲੀ ਇਸ ਪਾਰਟੀ ਨੇ ਸੰਸਦ ਵਿੱਚ ਕਦੇ ਪੰਜਾਬ ਦੀ ਗੱਲ ਨਹੀਂ ਕੀਤੀ। ਕੇਂਦਰ ਦੀ ਭਾਜਪਾ ਸਰਕਾਰ ਦੀ ਨੁਕਤਾਚੀਨੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੂੰ ਕਿਸੇ ਉੱਤੇ ਉਂਗਲ ਚੁੱਕਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨਾ ਚਾਹੀਦਾ ਹੈ। ਉਨ੍ਹਾਂ ਭਾਜਪਾ ਨੂੰ ਹਰਿਆਣਾ ਦੇ ਨੂਹ ਇਲਾਕੇ ਵਿੱਚ ਲੱਗੇ ਕਰਫਿਊ ਦਾ ਚੇਤਾ ਕਰਵਾਇਆ। ਇਸੇ ਦੌਰਾਨ ਉਨ੍ਹਾਂ ਕਾਂਗਰਸ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਐਨਾ ਵੱਡਾ ਝਟਕਾ ਲੱਗਾ ਹੈ ਕਿ ਉਹ ਸਿਆਸੀ ਖੇਤਰ ਵਿੱਚੋਂ ‘ਲਾਪਤਾ’ ਹੀ ਹੋ ਗਏ ਹਨ।

Advertisement
Advertisement
Author Image

Advertisement
×