ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਕਾਰ ਦਾ ਬਜਟ ਝੂਠ ਦਾ ਪੁਲੰਦਾ: ਬੈਂਸ

08:35 AM Mar 07, 2024 IST

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਬਜਟ ਭੋਲੀ-ਭਾਲੀ ਜਨਤਾ ਨੂੰ ਧੋਖਾ ਦੇਣ ਲਈ ਝੂਠ ਦਾ ਪੁਲੰਦਾ ਹੈ। ਅੱਜ ਇੱਥੇ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ 2 ਲੱਖ ਕਰੋੜ ਰੁਪਏ ਦਾ ਬਜਟ ਅਤੇ ਕੁੱਲ 4 ਲੱਖ ਕਰੋੜ ਰੁਪਏ ਦਾ ਕਰਜ਼ਾ ਦੱਸਦਾ ਹੈ ਕਿ ਪੰਜਾਬ ਵਿੱਤੀ ਸੰਕਟ ਵੱਲ ਵੱਧ ਰਿਹਾ ਹੈ ਅਤੇ ਸੂਬੇ ਉਤੇ ਕਰਜ਼ੇ ਦੀ ਪੰਡ ਦਿਨੋਂ-ਦਿਨ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਦੋ ਸਾਲ ਵਿੱਚ ਜਿਸ ਤਰ੍ਹਾਂ ਭਗਵੰਤ ਮਾਨ ਸਰਕਾਰ ਨੇ ਸਿਰਫ਼ ਪੰਜਾਬ ਦੀ ਜਨਤਾ ਨੂੰ ਲੌਲੀਪੌਪ ਹੀ ਦਿੱਤੇ ਹਨ, ਉਸੇ ਤਰ੍ਹਾਂ ਹੀ ਬਜਟ ਵਿੱਚ ਵੀ ਕਰਜ਼ੇ ਦੀ ਪੰਡ ਵੱਡੀ ਹੁੰਦੀ ਨਜ਼ਰ ਆਉਂਦੀ ਲੱਗਦੀ ਹੈ।

Advertisement

Advertisement