ਸਰਕਾਰ ਵੱਲੋਂ ਨਸ਼ੇ ਖ਼ਤਮ ਕਰਨ ਦੇ ਦਾਅਵੇ ਖੋਖਲੇ: ਬਡੂੰਗਰ
10:15 AM Dec 01, 2024 IST
Advertisement
ਖੇਤਰੀ ਪ੍ਰਤੀਨਿਧ
ਪਟਿਆਲਾ, 30 ਨਵੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕੇਂਦਰ ਦੀ ਐਂਟੀ ਨਾਰਕੋਟਿਕਸ ਏਜੰਸੀ ਵਲੋਂ ਪੰਜਾਬ ਨੂੰ ਦੇਸ਼ ਭਰ ’ਚੋਂ ਨਸ਼ਿਆਂ ਦੇ ਖੇਤਰ ਵਿੱਚ ਦੂਸਰੇ ਨੰਬਰ ਦਾ ਸੂਬਾ ਐਲਾਨੇ ਜਾਣ ਜਾਣ ’ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਨਸ਼ਾ ਵਿਰੋਧੀ ਏਜੰਸੀ ਵੱਲੋਂ ਜਾਰੀ ਕੀਤੀ ਗਈ ਆਪਣੀ ਇਸ ਰਿਪੋਰਟ ’ਚ ਇਹ ਵੀ ਖੁਲਾਸਾ ਕੀਤਾ ਗਿਆ ਹੈ ਕਿ ਪੰਜਾਬ ਵਿੱਚ 14 ਤੋਂ 17 ਸਾਲ ਤੱਕ ਦੇ ਅੱਧੇ ਤੋਂ ਵੱਧ ਬੱਚੇ ਵੀ ਨਸ਼ਿਆਂ ਦੇ ਸ਼ਿਕਾਰ ਹਨ। ਉਨਾਂ ਕਿਹਾ ਕਿਸਰਕਾਰਾਂ ਵੱਲੋਂ ਨਸ਼ਿਆਂ ਨੂੰ ਖਤਮ ਕੀਤੇ ਜਾਣ ਦੇ ਕੀਤੇ ਜਾ ਰਹੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ।
Advertisement
Advertisement
Advertisement