ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਜਪਾਲ ਵੱਲੋਂ ਉੱਦਮੀ ਨੌਜਵਾਨਾਂ ਦਾ ਸਨਮਾਨ

07:41 AM Sep 05, 2023 IST
ਸਮਾਗਮ ਦੌਰਾਨ ਨੌਜਵਾਨ ਦਾ ਸਨਮਾਨ ਕਰਦੇ ਹੋਏ ਰਾਜਪਾਲ ਬਨਵਾਰੀ ਲਾਲ ਪੁਰੋਹਿਤ। -ਫੋਟੋ: ਮਲਕੀਅਤ ਸਿੰਘ

ਹਤਿੰਦਰ ਮਹਿਤਾ
ਜਲੰਧਰ, 4 ਸਤੰਬਰ
ਇੱਥੋਂ ਦੇ ਕੰਨਿਆ ਮਹਾਂ-ਵਿਦਿਆਲਾ ਵਿੱਚ ਉੱਦਮਿਤਾ ਪ੍ਰੋਤਸਾਹਨ ਸੰਮੇਲਨ ਵਿੱਚ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਹ ਸਮਾਗਮ ਸਵਦੇਸ਼ੀ ਜਾਗਰਨ ਮੰਚ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਆਰੀਆ ਸਿੱਖਿਆ ਮੰਡਲ ਦੇ ਪ੍ਰਧਾਨ ਚੰਦਰ ਮੋਹਨ ਪ੍ਰਧਾਨ ਅਤੇ ਕੇਐਮਵੀ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਡਾ. ਸੁਸ਼ਮਾ ਚਾਵਲਾ, ਜਨਰਲ ਸਕੱਤਰ ਅਲੋਕ ਸੋਂਧੀ, ਮੈਂਬਰ ਡਾ. ਸਤਪਾਲ ਗੁਪਤਾ, ਡਾ. ਕਮਲ ਗੁਪਤਾ, ਡਾ. ਦੀਪਾਲੀ ਲੂਥਰ ਅਤੇ ਹੋਰ ਪਤਵੰਤੇ ਮੌਜੂਦ ਸਨ। ਮਹਿਮਾਨਾਂ ਦਾ ਸਵਾਗਤ ਕਰਦਿਆਂ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਕਿਹਾ ਕਿ ਕੇਐਮਵੀ ਮਹਿਲਾ ਸ਼ਸ਼ਕਤੀਕਰਨ ਲਈ ਲਗਾਤਾਰ ਯਤਨਸ਼ੀਲ ਹੈ।
ਇਸ ਮੌਕੇ ਬੋਲਦਿਆਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਵਿੱਚ ਆਰਥਿਕ ਵਿਕਾਸ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਉੱਦਮਤਾ ਵੱਲੋਂ ਨਿਭਾਈ ਭੂਮਿਕਾ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਨੌਜਵਾਨਾਂ ਵਿੱਚ ਸਵੈ-ਨਿਰਭਰਤਾ ਅਤੇ ਉੱਦਮੀ ਭਾਵਨਾ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਕੰਨਿਆ ਮਹਾਂ-ਵਿਦਿਆਲਾ ਦੇ ਮਹੱਤਵਪੂਰਨ ਯਤਨਾਂ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਨੌਜਵਾਨ ਉੱਦਮੀਆਂ ਦਾ ਸਨਮਾਨ ਕੀਤਾ। ਸਨਮਾਨ ਹਾਸਲ ਕਰਨ ਵਾਲਿਆਂ ਵਿੱਚ ਸ਼ੁਭਨੀਤ ਕੌਰ, ਸਿਮਰਨ ਸੂਰੀ, ਨੀਸ਼ੂ ਰਾਣੀ, ਮੇਹਰ ਵਰਿਸ਼ਤੀ, ਨਮਿਆ ਅਰੋੜਾ ਅਤੇ ਨਿਖਿਲ ਮਿਗਲਾਨੀ ਨੂੰ ਯੰਗ ਐਂਟਰਪ੍ਰੀਨਿਓਰ ਐਵਾਰਡ ਦਿੱਤਾ ਗਿਆ। ਇਸ ਦੇ ਨਾਲ ਹੀ ਨੇਹਾ ਵੜੈਚ, ਰਣਤੇਜ, ਬੌਰੀ ਅਤੇ ਰਾਜਨ ਚੋਪੜਾ ਨੂੰ ਆਊਟਸਟੈਂਡਿੰਗ ਐਂਟਰਪ੍ਰੀਨਿਓਰ ਐਵਾਰਡ ਨਾਲ ਸਨਮਾਨਿਆ ਗਿਆ ਜਦੋਂਕਿ ਗੌਤਮ ਕਪੂਰ ਨੂੰ ਐਕਸੀਲੈਂਸ ਇਨ ਐਂਟਰਪ੍ਰਨਿਓਰਸ਼ਿਪ ਐਵਾਰਡ ਦਿੱਤਾ ਗਿਆ।
ਵਰਨਣਯੋਗ ਹੈ ਕਿ ਇਸ ਪ੍ਰੋਗਰਾਮ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਤਿਆਰ ਕੀਤੀਆਂ ਜਾ ਰਹੀਆਂ ਵੱਖ-ਵੱਖ ਵਸਤੂਆਂ ਲਈ ਕੇਐਮਵੀ ਸ਼ਾਪਿੰਗ ਪਲਾਜ਼ਾ ਦੀ ਵੈੱਬਸਾਈਟ ਵੀ ਲਾਂਚ ਕੀਤੀ ਗਈ।

Advertisement

Advertisement