ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਜਪਾਲ ਨੇ ਬਾਬਾ ਨਾਮਦੇਵ ਨੂੰ ਸਮਰਪਿਤ ਇਮਾਰਤ ਦਾ ਨੀਂਹ ਪੱਥਰ ਰੱਖਿਆ

06:21 AM Jul 24, 2024 IST
ਨੀਂਹ ਪੱਥਰ ਰੱਖਦੇ ਹੋਏ ਰਾਜਪਾਲ ਬਨਵਾਰੀ ਲਾਲ ਪੁਰੋਹਿਤ।-ਫੋਟੋ: ਸੱਖੋਵਾਲੀਆ

ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ
ਘੁਮਾਣ /ਬਟਾਲਾ, 23 ਜੁਲਾਈ
ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਇਤਿਹਾਸਕ ਪਿੰਡ ਘੁਮਾਣ ਵਿੱਚ ਸ਼੍ਰੋਮਣੀ ਭਗਤ ਨਾਮਦੇਵ ਦੀ ਯਾਦ ਨੂੰ ਸਮਰਪਿਤ ਸੰਤ ਨਾਮਦੇਵ ਜੀ ਯਾਤਰੀ ਨਿਵਾਸ ਭਵਨ ਦਾ ਨੀਂਹ ਪੱਥਰ ਰੱਖਿਆ। ਰਾਜਪਾਲ ਵੱਲੋਂ ਇਸ ਭਵਨ ਦੇ ਨਿਰਮਾਣ ਲਈ ਆਪਣੇ ਫੰਡ ਵਿੱਚੋਂ 1 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ ਇਸ ਭਵਨ ਵਿੱਚ ਕੁੱਲ 60 ਕਮਰੇ, 1 ਹਾਲ ਅਤੇ 1 ਰਸੋਈ ਬਣਾਈ ਜਾਵੇਗੀ, ਜਿਸ ਦਾ ਮੰਤਵ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਸਹੂਲਤਾਂ ਪ੍ਰਦਾਨ ਕਰਨਾ ਹੈ।ਜ਼ਿਕਰਯੋਗ ਹੈ ਕਿ ਭਗਤ ਨਾਮਦੇਵ ਮਹਾਰਾਸ਼ਟਰ ਤੋਂ ਚੱਲ ਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੀ ਯਾਤਰਾ ਕਰਦੇ ਹੋਏ ਪੰਜਾਬ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਪਿੰਡ ਘੁਮਾਣ ਅਤੇ ਨੇੜਲੇ ਪਿੰਡ ਭੱਟੀਵਾਲ ਵਿੱਚ ਡੇਰਾ ਲਾਇਆ ਸੀ। ਭਗਤ ਨਾਮਦੇਵ ਜੀ 18 ਸਾਲ ਘੁਮਾਣ ਵਿੱਚ ਰਹੇ ਅਤੇ ਸੰਨ 1350 ਵਿੱਚ ਜੋਤੀ-ਜੋਤ ਸਮਾ ਗਏ। ਪਿੰਡ ਘੁਮਾਣ ਵਿੱਚ ਹੀ ਭਗਤ ਨਾਮਦੇਵ ਜੀ ਦੀ ਸਮਾਧ ਮੌਜੂਦ ਹੈ ਜਿੱਥੇ ਦੁਨੀਆਂ ਭਰ ਤੋਂ ਸ਼ਰਧਾਲੂ ਮੱਥਾ ਟੇਕਣ ਲਈ ਆਉਂਦੇ ਹਨ। ਇਸ ਮੌਕੇ ਐਡੀਸ਼ਨਲ ਚੀਫ ਸੈਕਰਟਰੀ ਟੂ ਗਵਰਨਰ ਕੇ ਸ਼ਿਵਾ ਪਰਸ਼ਾਦ, ਵਾਟਰ ਸਪਲਾਈ ਐਂਡ ਸੈਨੀਟੇਸ਼ਨ ਦੇ ਪ੍ਰਿਸੀਪਲ ਸੈਕਰਟਰੀ ਨੀਲਕੰਠ ਅਵਧ, ਡੀਸੀ ਵਿਸ਼ੇਸ਼ ਸਾਰੰਗਲ, ਬਟਾਲਾ ਦੇ ਐੱਸਐੱਸਪੀ ਮੈਡਮ ਅਸ਼ਵਨੀ ਗੋਟਿਆਲ, ਮਹਾਰਾਸ਼ਟਰ ਤੋਂ ਅਕਸ਼ੈ ਮਹਾਰਾਜ ਭੋਸਲੇ, ਸੂਰੀਆ ਕਾਂਤ, ਸੁਭਾਸ਼ ਭੰਬੋਰ, ਡਾ. ਅਭੈ ਜੀ, ਡਾ ਬਾਲਾਸਾਹਿਬ, ਸਰਪੰਚ ਨਰਿੰਦਰ ਸਿੰਘ ਨਿੰਦੀ, ਸ਼੍ਰੀ ਨਾਮਦੇਵ ਦਰਬਾਰ ਕਮੇਟੀ ਦੇ ਸਰਪ੍ਰਸਤ ਹਰਜਿੰਦਰ ਸਿੰਘ ਬਾਵਾ, ਪ੍ਰਧਾਨ ਤਰਸੇਮ ਸਿੰਘ ਬਾਵਾ, ਜਨਰਲ ਸਕੱਤਰ ਸੁਖਜਿੰਦਰ ਸਿੰਘ ਲਾਲੀ, ਮੀਤ ਸਕੱਤਰ ਮਨਜਿੰਦਰ ਸਿੰਘ ਬਿੱਟੂ ,ਜੁਆਇਟ ਸਕੱਤਰ ਸਰਬਜੀਤ ਸਿੰਘ ਬਾਵਾ ਹਾਜ਼ਰ ਸਨ।

Advertisement

ਰਾਜਪਾਲ ਵੱਲੋਂ ਗ੍ਰਾਮੀਣ ਸੁਰੱਖਿਆ ਸਮਿਤੀਆਂ ਦੇ ਮੈਂਬਰਾਂ ਨਾਲ ਚਰਚਾ

ਪਠਾਨਕੋਟ (ਪੱਤਰ ਪ੍ਰੇਰਕ): ਰਾਜਪਾਲ ਬਨਵਾਰੀ ਲਾਲ ਪਰੋਹਿਤ ਵੱਲੋਂ ਹਿੰਦ ਪਾਕ ਦੀ ਸਰਹੱਦ ਨਾਲ ਲਗਦੇ ਕਸਬੇ ਬਮਿਆਲ ਵਿਖੇ ਜ਼ਿਲ੍ਹਾ ਪਠਾਨਕੋਟ ਵਿੱਚ ਗਠਿਤ ਕੀਤੀਆਂ ਗਈਆਂ ਗ੍ਰਾਮੀਣ ਸੁਰੱਖਿਆ ਸਮਿਤੀਆਂ ਦੇ ਮੈਂਬਰਾਂ ਨਾਲ ਚਰਚਾ ਕੀਤੀ ਗਈ। ਇਸ ਮੌਕੇ ਤੇ ਸੰਬੋਧਨ ਕਰਦਿਆਂ ਰਾਜਪਾਲ ਪੰਜਾਬ ਬਨਵਾਰੀ ਲਾਲ ਪਰੋਹਿਤ ਨੇ ਕਿਹਾ ਕਿ ਉਨ੍ਹਾਂ ਵੱਲੋਂ ਜੋ ਪਿੰਡ ਪੱਧਰ ਤੇ ਵਿਲੇਜ ਡਿਫੈਂਸ ਕਮੇਟੀਆਂ ਗਠਿਤ ਕੀਤੀਆਂ ਗਈਆਂ ਸਨ ਅੱਜ ਉਸ ਦਾ ਨਤੀਜਾ ਇਹ ਹੈ ਕਿ ਹਰੇਕ ਪਿੰਡ ਵਿੱਚ ਵੀਡੀਸੀਜ਼ ਹਨ ਜੋ ਹਰ ਤਰ੍ਹਾਂ ਦੀ ਆਪਦਾ ਦੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਲੋਕਾਂ ਦੀ ਸਹਾਇਤਾ ਲਈ ਤਿਆਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵੀਡੀਸੀ ਮੈਂਬਰਾਂ ਵੱਲੋਂ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਅਤੇ ਸਮਾਜ ਅੰਦਰ ਹੋਰ ਫੈਲੀਆਂ ਕੁਰੀਤੀਆਂ ਨੂੰ ਦੂਰ ਕਰਨ ਲਈ ਵੀ ਆਪਣਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਪੰਜਾਬ ਦੇ ਹਾਲਾਤ ’ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਅੱਜ ਵੀਡੀਸੀ ਮੈਂਬਰਾਂ ਵੱਲੋਂ ਸਰਹੱਦੀ ਖੇਤਰ ਦੀਆਂ ਜੋ ਵੀ ਸਮੱਸਿਆਵਾਂ ਉਨ੍ਹਾਂ ਦੇ ਸਾਹਮਣੇ ਰੱਖੀਆਂ ਗਈਆਂ ਹਨ, ਉਨ੍ਹਾਂ ਦਾ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ।

Advertisement
Advertisement