ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਜਪਾਲ ਨੇ ਅਧਿਕਾਰੀਆਂ ਕੋਲੋਂ ਜਾਣਿਆ ਥਾਪਰ ਦਾ ਹਾਲ

08:15 AM Jul 08, 2024 IST
ਸਰਕਟ ਹਾਊਸ ’ਚ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਰਾਜਪਾਲ ਬਨਵਾਰੀ ਲਾਲ ਪੁਰੋਹਿਤ। -ਫੋਟੋ: ਅਸ਼ਵਨੀ ਧੀਮਾਨ

ਗੁਰਿੰਦਰ ਸਿੰਘ
ਲੁਧਿਆਣਾ, 7 ਜੁਲਾਈ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅੱਜ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਦੇ ਮਾਮਲੇ ਨੂੰ ਲੈ ਕੇ ਲੁਧਿਆਣਾ ਪੁੱਜੇ ਪਰ ਉਹ ਥਾਪਰ ਦਾ ਹਾਲ ਜਾਣਨ ਲਈ ਹਸਪਤਾਲ ਨਹੀਂ ਗਏ। ਉਨ੍ਹਾਂ ਨੇ ਸਰਕਟ ਹਾਊਸ ਵਿੱਚ ਹੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨਾਲ ਮੁਲਾਕਾਤ ਕਰ ਕੇ ਮਾਮਲੇ ਸਬੰਧੀ ਜਾਣਕਾਰੀ ਹਾਸਲ ਕੀਤੀ। ਰਾਜਪਾਲ ਨੇ ਇਥੋਂ ਹੀ ਡਾਕਟਰ ਨੂੰ ਫੋਨ ਕੀਤਾ ਤੇ ਸੰਦੀਪ ਥਾਪਰ ਦੀ ਸਿਹਤ ਬਾਰੇ ਜਾਣਕਾਰੀ ਪ੍ਰਾਪਤ ਕੀਤੀ।
ਉਨ੍ਹਾਂ ਨੇ ਸ਼ਿਵ ਸੈਨਾ ਆਗੂ ਦੇ ਪਰਿਵਾਰ ਨੂੰ ਵੀ ਮੁਲਾਕਾਤ ਲਈ ਸਰਕਟ ਹਾਊਸ ਬੁਲਾਇਆ ਸੀ ਪਰ ਪਰਿਵਾਰ ਨੇ ਮਿਲਣ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਰਾਜਪਾਲ ਇਥੋਂ ਹੀ ਚੰਡੀਗੜ੍ਹ ਪਰਤ ਗਏ। ਇਸ ਮੌਕੇ ਰਾਜਪਾਲ ਨੇ ਡੀਸੀ ਅਤੇ ਪੁਲੀਸ ਕਮਿਸ਼ਨਰ ਨੂੰ ਹਦਾਇਤ ਕੀਤੀ ਕਿ ਉਹ ਇਸ ਸਾਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਤੁਰੰਤ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ। ਉਨ੍ਹਾਂ ਇਸ ਹਮਲੇ ਵਿੱਚ ਸ਼ਾਮਲ ਤੀਜੇ ਭਗੌੜੇ ਦੀ ਗ੍ਰਿਫ਼ਤਾਰੀ ਲਈ ਵੀ ਸਖ਼ਤ ਕਦਮ ਚੁੱਕਣ ਦੀ ਹਦਾਇਤ ਕੀਤੀ ਹੈ। ਇਸ ਦੌਰਾਨ ਸ਼ਿਵ ਸੈਨਾ ਆਗੂ ਰਾਜੀਵ ਟੰਡਨ ਨੇ ਰਾਜਪਾਲ ਦੀ ਇਸ ਕਾਰਵਾਈ ਨੂੰ ‘ਅੱਖਾਂ ਪੂੰਝਣ’ ਵਾਲੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਤੋਂ ਉਹ ਸੰਦੀਪ ਥਾਪਰ ਦਾ ਹਾਲ ਜਾਣਨ ਲਈ ਇੱਥੇ ਆਏ ਸਨ ਪਰ ਉਹ ਨਾ ਤਾਂ ਹਸਪਤਾਲ ਪੁੱਜੇ ਤੇ ਨਾ ਹੀ ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ।

Advertisement

Advertisement