ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਦੇ ਰਾਜਪਾਲ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

07:56 AM Jun 11, 2024 IST
ਗੁਰਦੁਆਰਾ ਬੰਗਲਾ ਸਾਹਿਬ ’ਚ ਅਰਦਾਸ ਵਿੱਚ ਸ਼ਾਮਲ ਰਾਜਪਾਲ ਬਨਵਾਰੀ ਲਾਲ ਪੁਰੋਹਿਤ।

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 10 ਜੂਨ
ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਅੱਜ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਭੇਟ ਕਰਨ ਲਈ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ।
ਸ੍ਰੀ ਪੁਰੋਹਿਤ ਨੇ ਇਸ ਦੌਰਾਨ ਗੁਰੂਘਰ ਵਿੱਚ ਹੋਣ ਵਾਲੇ ਸਮਾਗਮਾਂ ਵਿੱਚ ਹਿੱਸਾ ਲਿਆ। ਉਹ ਅਰਦਾਸ ਵਿੱਚ ਵੀ ਸ਼ਾਮਲ ਹੋਏ। ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਪੁਰੋਹਿਤ ਨੇ ਸਮਕਾਲੀ ਸਮੇਂ ਵਿੱਚ ਗੁਰੂ ਅਰਜਨ ਦੇਵ ਜੀ ਦੀਆਂ ਸਿੱਖਿਆਵਾਂ ਦੀ ਪ੍ਰਸੰਗਿਕਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਆਦਿ ਗ੍ਰੰਥ ਦੇ ਸੰਕਲਨ ਵਿੱਚ ਗੁਰੂ ਜੀ ਦੇ ਯੋਗਦਾਨ ਨੂੰ ਉਜਾਗਰ ਕੀਤਾ, ਜਿਸ ਨੇ ਸਿੱਖ ਧਰਮ ਦੇ ਅਧਿਆਤਮਿਕ ਅਤੇ ਨੈਤਿਕ ਢਾਂਚੇ ਦੀ ਨੀਂਹ ਰੱਖੀ। ਉਨ੍ਹਾਂ ਕਿਹਾ ਕਿ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ, ਦੁਨੀਆ ਭਰ ਦੇ ਸਿੱਖਾਂ ਵੱਲੋਂ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਇਹ ਦਿਨ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਧਰਮ ਲਈ ਉਨ੍ਹਾਂ ਦੇ ਬਲੀਦਾਨ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਦੇਸ਼ ਲਈ ਬਹੁਤ ਵੱਡਾ ਦਿਨ ਹੈ ਅਤੇ ਮੈਂ ਖੁਸ਼ਕਿਸਮਤ ਹਾਂ ਕਿ ਅੱਜ ਮੈਨੂੰ ਇਸ ਪਵਿੱਤਰ ਗੁਰਦੁਆਰੇ ਵਿਖੇ ਨਤਮਸਤਕ ਹੋਣ ਦਾ ਮੌਕਾ ਮਿਲਿਆ। ਉਨ੍ਹਾਂ ਸਮੁੱਚੇ ਦੇਸ਼ ਵਾਸੀਆਂ ਦੀ ਖੁਸ਼ਹਾਲੀ ਦੀ ਕਾਮਨਾ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਦੀ ਅਪਾਰ ਕਿਰਪਾ ਸਦਕਾ ਸਾਡਾ ਦੇਸ਼ ਸ਼ਾਂਤਮਈ ਭਾਈਚਾਰਕ ਸਾਂਝ ਦੇ ਮਾਹੌਲ ਵਿੱਚ ਅੱਗੇ ਵਧੇਗਾ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਗੁਰੂ ਸਾਹਿਬਾਨ ਦੀ ਕਿਰਪਾ ਅਤੇ ਅਸ਼ੀਰਵਾਦ ਸਦਕਾ ਸਾਡਾ ਦੇਸ਼ ਇੱਕ ਵਾਰ ਫਿਰ ਵਿਸ਼ਵਗੁਰੂ ਬਣੇਗਾ। ਉਨ੍ਹਾਂ ਸਾਰਿਆਂ ਨੂੰ ਇਸ ਪਵਿੱਤਰ ਦਿਹਾੜੇ ਨੂੰ ਹਮੇਸ਼ਾ ਯਾਦ ਰੱਖਣ ਦੀ ਅਪੀਲ ਕੀਤੀ। ਇਸ ਦੌਰਾਨ ਰਾਜਪਾਲ ਦੇ ਨਾਲ ਉਨ੍ਹਾਂ ਦੇ ਵਧੀਕ ਮੁੱਖ ਸਕੱਤਰ ਕੇ. ਸਿਵਾ ਪ੍ਰਸਾਦ ਆਈਏਐਸ ਵੀ ਹਾਜ਼ਰ ਸਨ।

Advertisement

Advertisement