ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤ੍ਰਿਪੁਰਾ ਦੇ ਰਾਜਪਾਲ ਦਰਬਾਰ ਸਾਹਿਬ ਨਤਮਸਤਕ

09:02 AM Oct 06, 2024 IST
ਤ੍ਰਿਪੁਰਾ ਦੇ ਰਾਜਪਾਲ ਇੰਦਰ ਸੈਨਾ ਰੈੱਡੀ ਦਾ ਸਨਮਾਨ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਅਤੇ ਹੋਰ। -ਫੋਟੋ: ਲਾਂਬਾ

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 5 ਅਕਤੂਬਰ
ਤ੍ਰਿਪੁਰਾ ਦੇ ਰਾਜਪਾਲ ਇੰਦਰ ਸੈਨਾ ਰੈਡੀ ਨੱਲੂ ਅੱਜ ਪਰਿਵਾਰ ਸਣੇ ਸੱਚਖੰਡ ਦਰਬਾਰ ਸਾਹਿਬ ’ਚ ਨਤਮਸਤਕ ਹੋਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਅਤੇ ਹੋਰ ਅਧਿਕਾਰੀਆਂ ਨੇ ਸੂਚਨਾ ਕੇਂਦਰ ਵਿੱਚ ਉਨ੍ਹਾਂ ਅਤੇ ਉਨ੍ਹਾਂ ਦੀ ਪਤਨੀ ਰੇਣੁਕਾ ਨੱਲੂ ਨੂੰ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ, ਲੋਈ ਅਤੇ ਧਾਰਮਿਕ ਪੁਸਤਕਾਂ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਰਾਜਪਾਲ ਆਪਣੇ ਪਰਿਵਾਰ ਨਾਲ ਲੰਗਰ ਛਕਿਆ ਅਤੇ ਸੇਵਾ ਕੀਤੀ।
ਇਸ ਮੌਕੇ ਰਾਜਪਾਲ ਨੇ ਆਪਣੀਆਂ ਭਾਵਨਾਵਾਂ ਪ੍ਰਗਟ ਕਰਦਿਆਂ ਕਿਹਾ ਕਿ ਸੱਚਖੰਡ ਦਰਬਾਰ ਸਾਹਿਬ ਸਮੁੱਚੀ ਮਨੁੱਖਤਾ ਲਈ ਅਧਿਆਤਮਕ ਕੇਂਦਰ ਹੈ। ਇਸ ਪਾਵਨ ਅਸਥਾਨ ਦੇ ਦਰਸ਼ਨਾਂ ਦਾ ਸੁਭਾਗ ਮਿਲਣ ’ਤੇ ਉਹ ਪਰਮਾਤਮਾ ਦਾ ਸ਼ੁਕਰਾਨਾ ਕਰਦੇ ਹਨ ਅਤੇ ਗੁਰੂ ਕੇ ਲੰਗਰ ਵਿੱਚ ਸੇਵਾ ਕਰਨਾ ਉਨ੍ਹਾਂ ਲਈ ਯਾਦਗਾਰੀ ਰਹੇਗਾ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਪ੍ਰਬੰਧਕਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਰਾਜਪਾਲ ਦੇ ਨਾਲ ਆਏ ਮੇਜਰ ਅਰਜੁਨ ਮਲਿਕ ਤੋਂ ਇਲਾਵਾ ਅੰਮ੍ਰਿਤਸਰ ਦੇ ਵਧੀਕ ਡਿਪਟੀ ਕਮਿਸ਼ਨਰ ਜੋਤੀ ਬਾਲਾ, ਸ਼੍ਰੋਮਣੀ ਕਮੇਟੀ ਦੇ ਸੁਪਰਡੈਂਟ ਨਿਸ਼ਾਨ ਸਿੰਘ, ਮੈਨੇਜਰ ਨਰਿੰਦਰ ਸਿੰਘ, ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਇਕਬਾਲ ਸਿੰਘ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਮੀਤ ਮੈਨੇਜਰ ਗੁਰਤਿੰਦਰਪਾਲ ਸਿੰਘ ਵੀ ਮੌਜੂਦ ਸਨ।

Advertisement

Advertisement