ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਜਪਾਲ ਵੱਲੋਂ ਕਾਰਗਿਲ ਜੰਗ ਨੂੰ ਸਮਰਪਿਤ ਬੂਟੇ ਲਗਾਓ ਮੁਹਿੰਮ ਦਾ ਆਗਾਜ਼

08:28 AM Jul 16, 2024 IST
ਪੰਜਾਬ ਰਾਜ ਭਵਨ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਬੂਟਾ ਲਗਾਉਂਦੇ ਹੋਏ।

ਆਤਿਸ਼ ਗੁਪਤਾ
ਚੰਡੀਗੜ੍ਹ, 15 ਜੁਲਾਈ
ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਰਾਜ ਭਵਨ ਵਿੱਚ ਬੂਟਾ ਲਗਾ ਕੇ ਕਾਰਗਿਲ ਵਿਜੈ ਦਿਵਸ ਦੀ ਸਿਲਵਰ ਜੁਬਲੀ (25ਵੀਂ) ਵਰ੍ਹੇਗੰਢ ਮਨਾਉਣ ਸਬੰਧੀ ਮੁਹਿੰਮ ਦੀ ਸ਼ੁਰੂਆਤ ਕੀਤੀ। ਰਾਜ ਭਵਨ ਵਿੱਚ ਬੂਟਾ ਲਗਾਉਣ ਲਈ ਮਿੱਟੀ ਜੰਮੂ ਕਸ਼ਮੀਰ ਸਟੱਡੀ ਸੈਂਟਰ (ਜੇ.ਕੇ.ਐਸ.ਸੀ.) ਚੰਡੀਗੜ੍ਹ ਵੱਲੋਂ ਵਿਸੇਸ਼ ਤੌਰ ’ਤੇ ਕਾਰਗਿਲ ਯੁੱਧ ਦੇ ਸ਼ੁਰੂ ਹੋਣ ਵਾਲੀ ਥਾਂ ਬਜਰੰਗ ਪੋਸਟ ਤੋਂ ਲਿਆਂਦੀ ਗਈ ਹੈ। ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਸਰਕਾਰ ਵੱਲੋਂ ਵੱਧ ਤੋਂ ਵੱਧ ਰੁੱਖ ਲਗਾਉਣ ਸਬੰਧੀ ਚਲਾਈ ਜਾ ਰਹੀ ਮੁਹਿੰਮ ‘ਏਕ ਪੇਡ ਮਾਂ ਕੇ ਨਾਮ’ (ਇੱਕ ਰੁੱਖ ਮਾਂ ਲਈ) ਨੂੰ ਵੀ ਹੁਲਾਰਾ ਦੇਵੇਗੀ। ਰਾਜਪਾਲ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਭਾਰਤੀ ਹਥਿਆਰਬੰਦ ਬਲਾਂ ਦੀ ਬਹਾਦਰੀ ਤੇ ਦ੍ਰਿੜ ਹੌਸਲੇ ਦਾ ਵੀ ਜ਼ਿਕਰ ਕੀਤਾ। ਜੰਮੂ ਕਸ਼ਮੀਰ ਸਟੱਡੀ ਸੈਂਟਰ, ਚੰਡੀਗੜ੍ਹ ਵੱਲੋਂ ਕਾਰਗਿਲ ਜੰਗ ਦੀ 25ਵੀਂ ਵਰ੍ਹੇਗੰਢ ਨੂੰ ਮਨਾਉਣ ਲਈ ਬੂਟੇ ਲਗਾਉਣ ਦੀ ਸ਼ੁਰੂ ਕੀਤੀ ਮੁਹਿੰਮ ਅਗਲੇ ਦੋ ਹਫ਼ਤੇ ਜਾਰੀ ਰਹੇਗੀ। ਇਸ ਦੌਰਾਨ ਵੱਖ-ਵੱਖ ਸਕੂਲਾਂ ਤੇ ਕਾਲਜਾਂ ਵਿੱਚ ਬੂਟੇ ਲਗਾਏ ਜਾਣਗੇ।
ਜੇਕੇਐੱਸਸੀ ਚੰਡੀਗੜ੍ਹ ਦੇ ਪ੍ਰਧਾਨ ਵਿਵੇਕ ਚੌਹਾਨ ਅਤੇ ਸਕੱਤਰ ਸਿਮਰਤ ਕਾਹਲੋਂ ਨੇ ਇਸ ਪੰਦਰਵਾੜੇ ਦੌਰਾਨ ਜੇਕੇਐੱਸਸੀ ਵੱਲੋਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰੋ. ਰੇਣੂ ਵਿਜ, ਪ੍ਰੋ. ਸ਼ਿਵਾਨੀ ਸ਼ਰਮਾ, ਦੀਪਕ ਬੱਤਰਾ, ਚੇਤਨ ਮਿੱਤਲ, ਦਵਿੰਦਰ ਠਾਕੁਰ, ਵਿਜੇ ਵੈਸ਼ਨਵੀ, ਜੈ ਕੁਮਾਰ, ਜਸਵਿੰਦਰ ਅਤੇ ਰਾਕੇਸ਼ ਸ਼ਰਮਾ ਹਾਜ਼ਰ ਸਨ।

Advertisement

Advertisement