ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਕੂਲ ਵਿੱਚ ਗ੍ਰੈਜੂਏਸ਼ਨ ਸਮਾਰੋਹ ਮਨਾਇਆ

06:29 AM Mar 29, 2024 IST
ਮੁੱਖ-ਮਹਿਮਾਨ ਅਤੇ ਹੋਰ ਵਿਦਿਆਰਥੀਆਂ ਨੂੰ ਡਿਗਰੀਆਂ ਸੌਂਪਦੇ ਹੋਏ। -ਫੋਟੋ: ਸੂਦ

ਮੰਡੀ ਗੋਬਿੰਦਗੜ੍ਹ (ਨਿੱਜੀ ਪੱਤਰ ਪ੍ਰੇਰਕ): ਦੇਸ਼ ਭਗਤ ਗਲੋਬਲ ਸਕੂਲ ਨੇ ਯੂਕੇਜੀ ਦੇ ਵਿਦਿਆਰਥੀਆਂ ਲਈ ਪ੍ਰੀ-ਪ੍ਰਾਇਮਰੀ ਪੱਧਰ ਨੂੰ ਛੱਡ ਕੇ ਪ੍ਰਾਇਮਰੀ ਸਿੱਖਿਆ ਦੀ ਨਵੀਂ ਦੁਨੀਆ ਵਿੱਚ ਪ੍ਰਵੇਸ਼ ਕਰਨ ਤੋਂ ਬਾਅਦ ਅਗਲੇ ਕਦਮ ਦਾ ਜਸ਼ਨ ਮਨਾਉਣ ਲਈ ਇੱਕ ਗ੍ਰੈਜੂਏਸ਼ਨ ਸਮਾਰੋਹ ਕਰਵਾਇਆ। ਇਸ ਮੌਕੇ ਚਿੱਟੇ ਰੰਗ ਦੇ ਪਹਿਰਾਵੇ ਵਿੱਚ ਸਜੇ ਵਿਦਿਆਰਥੀਆਂ ਨੇ ਗ੍ਰੈਜੂਏਸ਼ਨ ਦੀਆਂ ਡਿਗਰੀਆਂ ਵੰਡੀਆਂ। ਸਮਾਗਮ ਦੀ ਸ਼ੁਰੂਆਤ ਗੁਰਬਾਣੀ ਦੇ ਸ਼ਬਦ ਨਾਲ ਹੋਈ। ਇਸ ਉਪਰੰਤ ਵਿਦਿਆਰਥੀਆਂ ਨੇ ਡਾਂਸ ਵਿੱਚ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਰਜਨੀਸ਼ ਮਦਾਨ ਨੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਇਸ ਮੌਕੇ ਵਿਦਿਆਰਥੀਆਂ ਨੇ ਆਪਣੀ ਰਚਨਾਤਮਕਤਾ ਅਤੇ ਉਤਸ਼ਾਹ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ। ਸਮਾਗਮ ਦੇ ਮੁੱਖ ਮਹਿਮਾਨ ਸਕੂਲ ਚੇਅਰਮੈਨ ਡਾ. ਜ਼ੋਰਾ ਸਿੰਘ, ਜਨਰਲ ਸਕੱਤਰ ਡਾ.ਤਜਿੰਦਰ ਕੌਰ, ਚੇਅਰਮੈਨ ਦੇ ਸਲਾਹਕਾਰ ਡਾ.ਵਰਿੰਦਰ ਸਿੰਘ ਅਤੇ ਵਿਸ਼ੇਸ਼ ਮਹਿਮਾਨ ਕੁਲਵਿੰਦਰ ਕੌਰ ਸਨ। ਉਨ੍ਹਾਂ ਵਿਦਿਆਰਥੀਆਂ ਨੂੰ ਡਿਗਰੀਆਂ ਦਿੰਦੇ ਹੋਏ ਵਧਾਈ ਦਿਤੀ। ਇਸ ਮੌਕੇ ਸਕੂਲ ਦੇ 5 ਸਾਲ ਤੋਂ ਵੱਧ ਸਮੇਂ ਤੋਂ ਸੇਵਾ ਨਿਭਾਅ ਰਹੇ ਅਧਿਆਪਕਾਂ ਅਤੇ ਪ੍ਰਬੰਧਕਾਂ ਦਾ ਵੀ ਸਨਮਾਨ ਕੀਤਾ ਗਿਆ।

Advertisement

Advertisement
Advertisement