ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਧੂਰੀ ’ਚ ਸੁੱਕਣ ਲੱਗੇ ਹਰੇ-ਭਰੇ ਦਰੱਖਤ

09:08 AM Jul 13, 2024 IST

ਖੇਤਰੀ ਪ੍ਰਤੀਨਿਧ
ਧੂਰੀ, 12 ਜੁਲਾਈ
ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਜਿੱਥੇ ਹਰਿਆ-ਭਰਿਆ ਬਣਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਜਾਗਰੂਕਤਾ ਫੈਲਾਈ ਜਾ ਰਹੀ ਹੈ ਉੱਥੇ ਧੂਰੀ ਸ਼ਹਿਰ ਦੇ ਵਾਰਡ-4 ਅੰਦਰ ਨਿੰਮ, ਡੇਕ ਤੇ ਹੋਰ ਦਰੱਖਤ ਭੇਤ-ਭਰੀ ਹਾਲਤ ਵਿੱਚ ਸੁੱਕ ਰਹੇ ਹਨ। ਇਸ ਸਬੰਧੀ ਰਾਜਿੰਦਰ ਸਿੰਘ, ਭੋਲਾ ਬਹਿਲ, ਹਰਬੰਸ ਸਿੰਘ, ਕਿਰਪਾਲ ਸਿੰਘ ਰਾਜੋਮਾਜਰਾ ਆਦਿ ਵਾਤਾਵਰਨ ਪ੍ਰੇਮੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਜੱਦੀ ਹਲਕੇ ਧੂਰੀ ਵਿੱਚ ਕਈ ਸਮਾਜ ਸੇਵੀ ਸੰਸਥਾਵਾਂ ਦਰੱਖਤ ਲਾ ਕੇ ਸ਼ਹਿਰ ਨੂੰ ਸੋਹਣਾ ਬਣਾਉਣ ਦੇ ਯਤਨ ਕਰ ਰਹੀਆਂ ਹਨ, ਉੱਥੇ ਸ਼ਹਿਰ ਦੇ ਲੱਗੇ ਦਰੱਖਤਾਂ ਦੀ ਸਾਂਭ-ਸੰਭਾਲ ਨਹੀਂ ਹੋ ਰਹੀ। ਉਨ੍ਹਾਂ ਕਿਹਾ ਸ਼ਹਿਰ ਦੇ ਵਾਰਡ ਨੰਬਰ 4 ਵਿੱਚ ਸਭ ਵੱਧ ਦਰੱਖਤ ਲੱਗੇ ਹੋਏ ਹਨ ਪਰ ਇਸ ਮੁਹੱਲੇ ਅੰਦਰ ਦਰੱਖਤ ਭੇਤ-ਭਰੀ ਹਾਲਤ ਵਿੱਚ ਸੁੱਕ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਦਰੱਖਤਾਂ ’ਤੇ ਨੰਬਰ ਲਾਉਣ ਦੇ ਨਾਲ ਸਾਂਭ-ਸੰਭਾਲ ਵੀ ਕੀਤੀ ਜਾਵੇ। ਇਸ ਸਬੰਧੀ ਜੰਗਲਾਤ ਵਿਭਾਗ ਦੇ ਅਧਿਕਾਰੀ ਨੇ ਕਿਹਾ ਕਿ ਉਹ ਇਸ ਸਬੰਧੀ ਧੂਰੀ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਕਾਰਵਾਈ ਕਰਨ ਦੀ ਹਦਾਇਤ ਕਰਨਗੇ। ਉਧਰ, ਕਾਰਜ ਸਾਧਕ ਅਫਸਰ ਗੁਰਵਿੰਦਰ ਸਿੰਘ ਨੇ ਕਿਹਾ ਕਿ ਸੁੱਕੇ ਦਰੱਖਤਾਂ ਦਾ ਨਿਰੀਖਣ ਕਰਨਗੇ।

Advertisement

Advertisement
Advertisement