ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਦੇ ਜਥੇ ਚੰਡੀਗੜ੍ਹ ਰਵਾਨਾ

06:41 AM Sep 02, 2024 IST

ਪੱਤਰ ਪ੍ਰੇਰਕ
ਪਾਇਲ, 1 ਸਤੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋ ਚੰਡੀਗੜ੍ਹ ਵਿਖੇ 1 ਤੋਂ 5 ਸਤੰਬਰ ਤੱਕ ਕਿਸਾਨ ਪੱਖੀ ਖੇਤੀ ਨੀਤੀ ਮੋਰਚੇ ਚ ਸ਼ਾਮਲ ਹੋਣ ਲਈ ਪਿੰਡ ਘੁਡਾਣੀ ਕਲਾਂ ਤੇ ਘਲੋਟੀ ਤੋਂ ਟਰੈਕਟਰ ਟਰਾਲੀਆਂ ਲੈ ਕੇ ਕਿਸਾਨਾਂ ਦਾ ਕਾਫ਼ਲਾ ਰਵਾਨਾ ਹੋਇਆ। ਕਿਸਾਨ ਜਥੇਬੰਦੀ ਦੇ ਜ਼ਿਲ੍ਹਾ ਜਰਨਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਤੇ ਰਵਨਦੀਪ ਸਿੰਘ ਘਲੋਟੀ ਨੇ ਖੇਤੀ ਖੇਤਰ ’ਚੋਂ ਕਾਰਪੋਰੇਟ ਘਰਾਣਿਆਂ, ਜਗੀਰਦਾਰਾਂ ਤੇ ਸੂਦਖੋਰਾਂ ਨੂੰ ਬਾਹਰ ਕਰਨ, ਜ਼ਮੀਨੀ ਹੱਦਬੰਦੀ ਸੁਧਾਰ ਕਾਨੂੰਨ ਲਾਗੂ ਕਰਕੇ ਖੇਤ ਮਜ਼ਦੂਰਾਂ ਤੇ ਕਿਸਾਨਾਂ ਦੀ ਜ਼ਮੀਨੀ ਤੋਂ ਦੂਰ ਕਰਨ, ਵਿਕਾਸ ਦੇ ਨਾਂਅ ਹੇਠ ਉਪਜਾਊ ਜ਼ਮੀਨਾਂ ਐਕੁਆਇਰ ਕਰਨ ਦੀ ਨੀਤੀ ਰੱਦ ਕਰਨ, ਸੂਦਖੋਰੀ ਨੂੰ ਨੱਥ ਪਾਉਂਦਾ ਕਾਨੂੰਨ ਬਣਉਣ, ਮਜ਼ਦੂਰਾਂ- ਕਿਸਾਨਾਂ ਸਿਰ ਚੜ੍ਹਿਆ ਕਰਜ਼ਾ ਖ਼ਤਮ ਕਰਨ, ਖੁਦਕੁਸ਼ੀ ਪੀੜਤਾਂ ਨੂੰ ਦਸ ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ।
ਉਧਰ, ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਸੂਬੇ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਭਰਵੇਂ ਇਕੱਠ ਦੌਰਾਨ ਚੰਡੀਗੜ੍ਹ ਰੈਲੀ ਵਿੱਚ ਸ਼ਮੂਲੀਅਤ ਕਰੇਗੀ। ਇਹ ਦਾਅਵਾ ਕਰਦਿਆਂ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਭੱਟੀਆਂ, ਸਕੱਤਰ ਪ੍ਰਮਿੰਦਰ ਸਿੰਘ ਚਲਾਕੀ ਅਤੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਗਟ ਸਿੰਘ ਕੋਟ ਪਨੈਚ ਨੇ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਲੋਕਾਂ ਦੇ ਜੋਸ਼ ਨੂੰ ਦੇਖਦਿਆਂ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਸ ਵਾਰ ਦਾ ਚੰਡੀਗੜ੍ਹ ਇਕੱਠ ਪਿਛਲੇ ਸਾਰੇ ਰਿਕਾਰਡ ਤੋੜ ਦੇਵੇਗਾ।

Advertisement

Advertisement