For the best experience, open
https://m.punjabitribuneonline.com
on your mobile browser.
Advertisement

ਗੈਸਟ ਫੈਕਲਟੀ ਨੇ ਕਾਲੇ ਬਿੱਲੇ ਲਾ ਕੇ ਸਰਕਾਰ ਖ਼ਿਲਾਫ਼ ਰੋਸ ਜਤਾਇਆ

07:49 AM Oct 05, 2024 IST
ਗੈਸਟ ਫੈਕਲਟੀ ਨੇ ਕਾਲੇ ਬਿੱਲੇ ਲਾ ਕੇ ਸਰਕਾਰ ਖ਼ਿਲਾਫ਼ ਰੋਸ ਜਤਾਇਆ
ਮਾਨਸਾ ਵਿੱਚ ਸਰਕਾਰ ਖਿਲਾਫ਼ ਰੋਸ ਪ੍ਰਗਟਾਉਂਦੇ ਹੋਏ ਗੈਸਟ ਫੈਕਲਟੀ ਪ੍ਰੋਫੈਸਰ। -ਫੋਟੋ: ਸੁਰੇਸ਼
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 4 ਅਕਤੂਬਰ
ਸਰਕਾਰੀ ਕਾਲਜ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵੱਲੋਂ ਸਾਂਝਾ ਫਰੰਟ ਪੰਜਾਬ ਦੇ ਸੱਦੇ ’ਤੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਕਾਲੇ ਬਿੱਲੇ ਲਗਾਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਫਰੰਟ ਆਗੂ ਡਾ. ਰਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਕਾਲਜਾਂ ’ਚ ਪਿਛਲੇ ਦੋ ਦਹਾਕਿਆਂ ਤੋਂ ਸੇਵਾਵਾਂ ਨਿਭਾ ਰਹੇ ਗੈਸਟ ਫੈਕਲਟੀ ਪ੍ਰੋਫੈਸਰਾਂ ਦੀਆਂ ਮਨਜ਼ੂਰਸ਼ੁਦਾ ਪੋਸਟਾਂ ਨੂੰ ਖਾਲੀ ਦਰਸਾ ਕੇ ਤੇ ਨਵੀਂ ਭਰਤੀ ਦੀ ਜੁਆਇਨਿੰਗ ਕਰਵਾਈ ਜਾ ਰਹੀ ਹੈ, ਜਿਸ ਕਰਕੇ ਰੋਸ ਵਜੋਂ ਅੱਜ ਪੰਜਾਬ ਦੇ ਸਮੂਹ ਸਰਕਾਰੀ ਕਾਲਜਾਂ ਦੇ ਗੈਸਟ ਪ੍ਰੋਫੈਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ। ਫਰੰਟ ਦੇ ਸੂਬਾ ਆਗੂ ਪ੍ਰੋ. ਅੰਬੇਸ਼ ਭਾਰਦਵਾਜ ਨੇ ਕਿਹਾ ਕਿ ਉਹ ਸਰਕਾਰ ਨੂੰ 4 ਅਤੇ 5 ਅਕਤੂਬਰ ਦਾ ਸਮਾਂ ਦਿੱਤਾ ਹੈ, ਜੇਕਰ ਸਰਕਾਰ ਨੇ ਉਨ੍ਹਾਂ ਦੀ ਨੌਕਰੀ ਸੁਰੱਖਿਅਤ ਨਾ ਕੀਤੀ ਅਤੇ ਉਚੇਰੀ ਸਿੱਖਿਆ ਮੰਤਰੀ ਪੰਜਾਬ ਤੇ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਨਾ ਦਿੱਤੀ ਗਈ ਤਾਂ ਉਹ 6 ਅਕਤੂਬਰ ਨੂੰ ਮੁੱਖ ਮੰਤਰੀ ਦਾ ਸੰਗਰੂਰ ਵਿੱਚ ਉਨ੍ਹਾਂ ਦੀ ਰਿਹਾਇਸ਼ ਦਾ ਸੂਬੇ ਦੀਆਂ ਸਾਰੀਆਂ ਵਿਦਿਆਰਥੀ, ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਨੂੰ ਨਾਲ ਲੈ ਕੇ ਘਿਰਾਓ ਕਰਨਗੇ।

Advertisement

Advertisement
Advertisement
Author Image

sukhwinder singh

View all posts

Advertisement