For the best experience, open
https://m.punjabitribuneonline.com
on your mobile browser.
Advertisement

ਗੈਸਟ ਫੈਕਲਟੀ ਅਧਿਆਪਕਾਂ ਨੇ ਪੰਜਾਬੀ ਯੂਨੀਵਰਸਿਟੀ ਦਾ ਗੇਟ ਬੰਦ ਕੀਤਾ

12:36 PM Sep 03, 2024 IST
ਗੈਸਟ ਫੈਕਲਟੀ ਅਧਿਆਪਕਾਂ ਨੇ ਪੰਜਾਬੀ ਯੂਨੀਵਰਸਿਟੀ ਦਾ ਗੇਟ ਬੰਦ ਕੀਤਾ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁੱਖ ਗੇਟ ਅੱਗੇ ਰੋਸ ਪ੍ਰਗਟਾਉਂਦੇ ਹੋਏ। ਫੋਟੋ ਰਾਜੇਸ਼ ਸੱਚਰ
Advertisement

ਗੁਰਨਾਮ ਸਿੰਘ ਅਕੀਦਾ
ਪਟਿਆਲ਼ਾ, 3 ਸਤੰਬਰ
ਪੰਜਾਬੀ ਯੂਨੀਵਰਸਿਟੀ ਪਟਿਆਲ਼ਾ ਦਾ ਮੁੱਖ ਗੇਟ ਅੱਜ ਕਾਂਸਟੀਚਿਊਟ ਕਾਲਜਾਂ ਦੇ ਗੈਸਟ ਫੈਕਲਟੀ ਅਧਿਆਪਕਾਂ ਨੇ ਸਵੇਰ ਸਮੇਂ ਬੰਦ ਕਰਦਿਆਂ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਸ ਮੌਕੇ ਅਧਿਆਪਕਾਂ ਨੇ ਮੁੱਖ ਗੇਟ ਦੀ ਸੜਕ ’ਤੇ ਬੈਠ ਕੇ ਨਾਅਰੇਬਾਜ਼ੀ ਕੀਤੀ। ਅਧਿਕਆਪਕ ਲਗਾਤਾਰ ਧਰਨੇ ’ਤੇ ਬੈਠੇ ਹਨ, ਜਿਨ੍ਹਾਂ ਦੀ ਅੱਜ ਤੱਕ ਵੀ ਕਿਸੇ ਮੰਗ ’ਤੇ ਗ਼ੌਰ ਨਹੀ ਕੀਤੀ ਗਈ। ਉਨ੍ਹਾਂ ਦਾ ਦਾਅਵਾ ਹੈ ਕਿ ਅੱਜ ਉਨ੍ਹਾਂ ਪ੍ਰਦਰਸ਼ਨ ਨੂੰ ਇਹ ਰੂਪ ਦਿੰਦਿਆਂ ਯੂਨੀਵਰਸਿਟੀ ਅਥਾਰਿਟੀ ਨੂੰ ਜਗਾਉਣ ਲਈ ਹੰਭਲਾ ਮਾਰਿਆ ਹੈ।

Advertisement

Advertisement
Author Image

Puneet Sharma

View all posts

Advertisement