ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੈਸਟ ਫੈਕਲਟੀ ਅਧਿਆਪਕਾਂ ਨੇ ਡੀਨ ਅਕਾਦਮਿਕ ਦਾ ਦਫ਼ਤਰ ਘੇਰਿਆ

06:56 AM Jul 17, 2024 IST
ਪੰਜਾਬੀ ਯੂਨੀਵਰਸਿਟੀ ਦਾ ਮੁੱਖ ਗੇਟ ਬੰਦ ਕਰਦੇ ਹੋਏ ਗੈਸਟ ਫੈਕਲਟੀ ਅਧਿਆਪਕ। -ਫੋਟੋ: ਅਕੀਦਾ

ਪੱਤਰ ਪ੍ਰੇਰਕ
ਪਟਿਆਲਾ, 16 ਜੁਲਾਈ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨੇਬਰਹੁੱਡ ਕੈਂਪਸ ਅਤੇ ਕਾਸਟੀਚੂਐਂਟ ਕਾਲਜਾਂ ਵਿੱਚ ਕੰਮ ਕਰਦੇ ਗੈਸਟ ਪ੍ਰੋਫੈਸਰਾਂ ਨੇ ਸੈਸ਼ਨ 2024-25 ਦੀ ਪ੍ਰਵਾਨਗੀ ਲਈ ਡੀਨ ਅਕਾਦਮਿਕ ਦਫ਼ਤਰ ਦਾ ਘਿਰਾਓ ਕਰਨ ਉਪਰੰਤ ਯੂਨੀਵਰਸਿਟੀ ਦਾ ਮੇਨ ਗੇਟ ਬੰਦ ਕਰ ਦਿੱਤਾ। ਇਸ ਦੌਰਾਨ ਗੈਸਟ ਫੈਕਲਟੀ ਆਗੂਆਂ ਨੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੇ ਵੱਖ ਵੱਖ ਨੇਬਰਹੁੱਡ ਕੈਂਪਸ ਵਿੱਚ ਲੰਬੇ ਸਮੇਂ ਤੋਂ ਕੰਮ ਕਰਦੀ ਗੈਸਟ ਫੈਕਲਟੀ ਲਈ ਸੈਸ਼ਨ 2024-25 ਤੋਂ ਯੂਨੀਵਰਸਿਟੀ ਨੇ ਮੁੜ ਤੋਂ ਇੰਟਰਵਿਊ ਲੈਣ ਦਾ ਪੱਤਰ ਜਾਰੀ ਕੀਤਾ ਹੈ ਅਤੇ ਕਾਂਸਟੀਚੂਐਂਟ ਕਾਲਜ ਦੀ ਪ੍ਰਵਾਨਗੀ ਨਹੀਂ ਆਉਣ ਕਰਨ ਗੈਸਟ ਫੈਕਲਟੀ ਅਧਿਆਪਕਾਂ ਵਿਚ ਚਿੰਤਾ ਪੈਦਾ ਹੋ ਗਈ ਹੈ, ਜਦੋਂਕਿ ਯੂਨੀਵਰਸਿਟੀ ਵੱਲੋਂ ਇਨ੍ਹਾਂ ਗੈਸਟ ਫੈਕਲਟੀ ਅਧਿਆਪਕਾਂ ਨੂੰ 2018 ਤੋਂ ਇੰਟਰਵਿਊ ਤੋਂ ਬਿਨਾਂ ਹੀ ਹਰ ਅਕਾਦਮਿਕ ਸੈਸ਼ਨ ਵਿਚ ਪੜ੍ਹਾਉਣ ਦੀ ਪ੍ਰਵਾਨਗੀ ਦਿੱਤੀ ਜਾਂਦੀ ਸੀ।
ਆਗੂਆਂ ਨੇ ਕਿਹਾ ਕਿ ਸਿੰਡੀਕੇਟ ਵੱਲੋਂ ਪਹਿਲਾ ਹੀ ਇਹਨਾਂ ਪ੍ਰੋਫੈਸਰਾਂ ਨੂੰ 12 ਮਹੀਨੇ ਦੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ਪਰ ਮੌਜੂਦਾ ਯੂਨੀਵਰਸਿਟੀ ਅਥਾਰਿਟੀ ਵੱਲੋਂ ਇਸ ਫ਼ੈਸਲੇ ਨੂੰ ਨਜ਼ਰਅੰਦਾਜ਼ ਕਰਦੇ ਹੋਏ ਗੈਸਟ ਫੈਕਲਟੀ ਲਈ ਮੁੜ ਇੰਟਰਵਿਊ ਦਾ ਨੋਟਿਸ ਕੱਢ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਯੂਨੀਅਨ ਵੱਲੋਂ ਇੰਟਰਵਿਊ ਦਾ ਪੱਤਰ ਰੱਦ ਕਰਨ ਅਤੇ ਪ੍ਰਵਾਨਗੀ ਦੀ ਮੰਗ ਲੈ ਕੇ ਡੀਨ ਅਕਾਦਮਿਕ ਦਫ਼ਤਰ ਦਾ ਘਿਰਾਓ ਕੀਤਾ, ਇਸ ਉਪਰੰਤ ਡੀਨ ਅਕਾਦਮਿਕ ਸਾਹਿਬ ਨੇ ਗੈਸਟ ਫੈਕਲਟੀ ਨਾਲ ਮੀਟਿੰਗ ਕੀਤੀ। ਇਸ ਦੌਰਾਨ ਡੀਨ ਅਕਾਦਮਿਕ ਵੱਲੋਂ ਮੀਟਿੰਗ ਨੂੰ ਬਿਨਾਂ ਕਿਸੇ ਸਿੱਟੇ ’ਤੇ ਪਹੁੰਚੇ ਬਗੈਰ ਛੱਡ ਕੇ ਭੱਜ ਨਿਕਲੇ। ਇਸ ਉਪਰੰਤ ਗੈਸਟ ਫੈਕਲਟੀ ਯੂਨੀਅਨ ਨੇ ਯੂਨੀਵਰਸਿਟੀ ਦਾ ਮੁੱਖ ਗੇਟ ਬੰਦ ਕਰ ਦਿੱਤਾ। ਇਸ ਦੌਰਾਨ ਆਗੂਆਂ ਨੇ ਐਲਾਨ ਕੀਤਾ ਕਿ 18 ਜੁਲਾਈ ਨੂੰ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਆਗੂਆਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਗਿਆ ਕਿ ਜੇਕਰ ਜਲਦ ਤੋਂ ਜਲਦ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਨ੍ਹਾਂ ਵੱਲੋਂ ਯੂਨੀਵਰਸਿਟੀ ਵਿੱਚ ਪੱਕਾ ਧਰਨਾ ਲਗਾਇਆ ਜਾਵੇਗਾ। ਧਰਨੇ ਵਿਚੱ ਅਮਨਦੀਪ ਸਿੰਘ, ਗੁਰਸੇਵਕ ਸਿੰਘ, ਬਲਵਿੰਦਰ ਸਿੰਘ, ਜਗਸੀਰ ਸਿੰਘ, ਜਸਵਿੰਦਰ ਸਿੰਘ, ਖੁਰਵੀਰ ਕੌਰ, ਰਮਨਦੀਪ ਕੌਰ, ਕੁਲਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਮੈਂਬਰ ਆਦਿ ਹਾਜ਼ਰ ਸਨ।

Advertisement

Advertisement