ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਿਸ਼ਨੋਈ ਵੱਲੋਂ ਜੇਲ੍ਹ ’ਚੋਂ ਫੋਨ ਕਰਨ ਦੇ ਮਾਮਲੇ ਦੀ ਗੁਜਰਾਤ ਸਰਕਾਰ ਨੇ ਜਾਂਚ ਦੇ ਹੁਕਮ ਦਿੱਤੇ

06:19 AM Jun 19, 2024 IST

ਅਹਿਮਦਾਬਾਦ, 18 ਜੂਨ
ਸਾਬਰਮਤੀ ਦੀ ਕੇਂਦਰੀ ਜੇਲ੍ਹ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਵੀਡੀਓ ਕਾਲ ਜ਼ਰੀਏ ਪਾਕਿਸਤਾਨ ਦੇ ਗੈਂਗਸਟਰ ਸ਼ਹਿਜ਼ਾਦ ਭੱਟੀ ਨੂੰ ਈਦ ਦੀ ਵਧਾਈ ਦੇਣ ਨਾਲ ਸਬੰਧਤ ਵੀਡੀਓ ਵਾਇਰਲ ਹੋਣ ਮਗਰੋਂ ਗੁਜਰਾਤ ਸਰਕਾਰ ਨੇ ਇਸ ਪੂਰੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਬਿਸ਼ਨੋਈ ਪਿਛਲੇ ਸਾਲ ਅਗਸਤ ਤੋਂ ਸਾਬਰਮਤੀ ਦੀ ਜੇਲ੍ਹ ਵਿਚ ਬੰਦ ਹੈ। 19 ਸਕਿੰਟਾਂ ਦੀ ਇਸ ਵੀਡੀਓ ਵਿਚ ਬਿਸ਼ਨੋਈ ਪਾਕਿਸਤਾਨੀ ਗੈਂਗਸਟਰ ਭੱਟੀ ਨੂੰ ਈਦ-ਉਲ-ਅਜ਼ਾ (ਜੋ ਭਾਰਤ ਵਿਚ 17 ਜੂਨ ਨੂੰ ਮਨਾਈ ਗਈ ਸੀ) ਦੀ ਵਧਾਈ ਦਿੰਦਾ ਨਜ਼ਰ ਆ ਰਿਹਾ ਹੈ। ਜਵਾਬ ਵਿਚ ਭੱਟੀ ਕਹਿੰਦਾ ਹੈ ਕਿ ਪਾਕਿਸਤਾਨ ਵਿਚ ਈਦ ਦਾ ਤਿਓਹਾਰ ਅਗਲੇ ਦਿਨ ਮਨਾਇਆ ਜਾਵੇਗਾ। ਬਿਸ਼ਨੋਈ ਇਹ ਸੁਣਨ ਮਗਰੋਂ ਭੱਟੀ ਨੂੰ ਕਹਿੰਦਾ ਹੈ ਕਿ ਉਹ ਈਦ ਦੀ ਵਧਾਈ ਦੇਣ ਲਈ ਉਸ ਨੂੰ ਭਲਕੇ ਫੋਨ ਕਰੇਗਾ। ਖ਼ਬਰ ਏਜੰਸੀ ਹਾਲਾਂਕਿ ਆਪਣੇ ਤੌਰ ’ਤੇ ਇਸ ਵੀਡੀਓ ਦੀ ਪ੍ਰਮਾਣਿਕਤਾ ਬਾਰੇ ਪੁਸ਼ਟੀ ਨਹੀਂ ਕਰ ਸਕੀ। ਸੋਸ਼ਲ ਮੀਡੀਆ ਪਲੈਟਫਾਰਮਾਂ ’ਤੇ ਇਹ ਵੀਡੀਓ ਕਲਿੱਪ ਵਾਇਰਲ ਹੋਣ ਮਗਰੋਂ ਗੁਜਰਾਤ ਸਰਕਾਰ ਨੇ ਫੌਰੀ ਹਰਕਤ ਵਿਚ ਆਉਂਦਿਆਂ ਜਾਂਚ ਦੇ ਹੁਕਮ ਦਿੱਤੇ ਹਨ। ਸਰਕਾਰ ਦੇ ਬੁਲਾਰੇ ਤੇ ਸਿੱਖਿਆ ਮੰਤਰੀ ਰਿਸ਼ੀਕੇਸ਼ ਪਟੇਲ ਨੇ ਕਿਹਾ ਕਿ ਗ੍ਰਹਿ ਮੰਤਰਾਲਾ, ਜੋ ਮੁੱਖ ਮੰਤਰੀ ਭੁਪੇਂਦਰ ਪਟੇਲ ਕੋਲ ਹੈ, ਨੇ ਵੀਡੀਓ ਦੇ ਵਿਸ਼ਾ-ਵਸਤੂ ਨੂੰ ਲੈ ਕੇ ਪਹਿਲਾਂ ਹੀ ਜਾਂਚ ਦੇ ਹੁਕਮ ਦੇ ਦਿੱਤੇ ਹਨ। ਰਿਸ਼ੀਕੇਸ਼ ਪਟੇਲ ਨੇ ਕਿਹਾ, ‘‘ਮੈਨੂੰ ਇਸ ਮਸਲੇ ਬਾਰੇ ਅੱਜ ਸਵੇਰੇ ਹੀ ਪਤਾ ਲੱਗਾ ਹੈ। ਗੁਜਰਾਤ ਦੇ ਗ੍ਰਹਿ ਮੰਤਰੀ ਹਰਸ਼ ਸਾਂਘਵੀ ਪਹਿਲਾਂ ਹੀ ਜਾਂਚ ਦੇ ਹੁਕਮ ਦੇ ਚੁੱਕੇ ਹਨ ਤੇ ਅਧਿਕਾਰੀਆਂ ਤੋਂ ਹੋਰ ਤਫ਼ਸੀਲ ਮੰਗੀ ਹੈ। ਸਬੰਧਤ ਵੀਡੀਓ ਦੇ ਹਰ ਨਵੇਂ ਜਾਂ ਪੁਰਾਣੇ ਪਹਿਲੂ ਦੀ ਜਾਂਚ ਕੀਤੀ ਜਾਵੇਗੀ।’’ -ਪੀਟੀਆਈ

Advertisement

Advertisement