ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼੍ਰੋਮਣੀ ਕਮੇਟੀ ਵੱਲੋਂ ਲਾਏ ਗੁਰਮਤਿ ਕੈਂਪ ਸਮਾਪਤ

07:20 AM Jul 02, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 1 ਜੁਲਾਈ
ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਸਥਿਤ ਗੁਰਮਤਿ ਕੇਂਦਰਾਂ ਵਿਚ ਗੁਰਮਤਿ ਸਿਖਲਾਈ ਕੈਂਪ ਲਗਾਏ ਗਏ। ਜਿਨ੍ਹਾਂ ਦੇ ਸੰਪੂਰਨਤਾ ਸਮਾਗਮ ਗੁਰਦੁਆਰਾ ਗੁਰੁੂ ਕਾ ਤਾਲ ਤੇ ਗੁਰਦੁਆਰਾ ਮਿੱਠਾ ਖੂਹ ਸਾਹਿਬ ਆਗਰਾ ਵਿਖੇ ਹੋਏ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਦੇ ਦੱਸਿਆ ਕਿ ਯੂਪੀ ਸਿੱਖ ਮਿਸ਼ਨ ਹਾਪੁੜ ਵੱਲੋਂ 1 ਜੂਨ ਤੋਂ 30 ਜੂਨ ਤੱਕ ਮਥੁਰਾ, ਆਗਰਾ, ਅਲਵਰ ਆਦਿ ਜ਼ਿਲ੍ਹਿਆਂ ਦੇ ਵੱਖ ਵੱਖ ਸਥਾਨਾਂ ’ਤੇ ਗੁਰਮਤਿ ਸਿਖਲਾਈ ਕੈਂਪ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਅੱਜ ਸਨਮਾਨਿਤ ਕੀਤਾ ਗਿਆ। ਬੱਚਿਆਂ ਨੂੰ ਧਰਮ ਪ੍ਰਚਾਰ ਕਮੇਟੀ ਵਲੋਂ ਸਨਮਾਨ ਚਿੰਨ੍ਹ, ਤਗ਼ਮੇ ਅਤੇ ਪ੍ਰਮਾਣ ਪੱਤਰ ਦਿੱਤੇ ਗਏ। ਸਿੱਖ ਮਿਸ਼ਨ ਹਾਪੁੜ ਦੇ ਪ੍ਰਚਾਰਕ ਸਿੰਘਾਂ ਨੇ ਬੱਚਿਆਂ ਨੂੰ ਗੁਰਬਾਣੀ ਕੀਰਤਨ, ਤਬਲਾ, ਗੁਰ ਇਤਿਹਾਸ, ਸਿੱਖ ਇਤਿਹਾਸ ਦੀ ਸਿੱਖਿਆ ਦੇਣ ਦੇ ਨਾਲ ਨਾਲ ਗੁਰਬਾਣੀ ਨਿੱਤਨੇਮ ਦੀ ਸੰਥਿਆ ਵੀ ਕਰਵਾਈ। ਇਸ ਮੌਕੇ ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਬ੍ਰਿਜਪਾਲ ਸਿੰਘ, ਭਾਈ ਰਾਮ ਸਿੰਘ, ਭਾਈ ਸੁੱਚਾ ਸਿੰਘ, ਬਾਬਾ ਪ੍ਰੀਤਮ ਸਿੰਘ ਮੁਖੀ ਗੁਰਦੁਆਰਾ ਗੂਰੁ ਕਾ ਤਾਲ ਆਗਰਾ, ਬਾਬਾ ਹਰਜੋਤ ਸਿੰਘ, ਪ੍ਰਚਾਰਕ ਭਾਈ ਗੁਰਵਿੰਦਰ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਮੋਹਨ ਸਿੰਘ ਸਾਬਕਾ ਪ੍ਰਚਾਰਕ ਤੇ ਸੰਗਤਾਂ ਹਾਜ਼ਰ ਸਨ।

Advertisement

Advertisement
Advertisement