ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਨਸਾ ਪੁਲੀਸ ਦੇ ਹੱਥ 14 ਦਿਨਾਂ ਬਾਅਦ ਵੀ ਖਾਲੀ

07:34 AM Nov 12, 2024 IST

ਜੋਗਿੰਦਰ ਸਿੰਘ ਮਾਨ
ਮਾਨਸਾ, 11 ਨਵੰਬਰ
ਮਾਨਸਾ ਵਿੱਚ ਦੀਵਾਲੀ ਦੇ ਤਿਉਹਾਰ ਤੋਂ ਇੱਕ ਦਿਨ ਪਹਿਲਾਂ ਇੱਕ ਪੈਟਰੋਲ ਪੰਪ ’ਤੇ ਅੱਧੀ ਰਾਤ ਨੂੰ ਸੁੱਟੇ ਗਏ ਹੈਂਡ ਗ੍ਰਨੇਡ ਦੇ ਮਾਮਲੇ ਵਿੱਚ ਪੁਲੀਸ ਦੇ ਹੱਥ 14 ਦਿਨਾਂ ਬਾਅਦ ਵੀ ਖਾਲੀ ਹਨ। ਬੇਸ਼ੱਕ ਪੁਲੀਸ ਇਸ ਮਾਮਲੇ ਵਿੱਚ ਸ਼ੱਕੀ ਲੋਕਾਂ ਨੂੰ ਫੜ ਕੇ ਉਨ੍ਹਾਂ ਤੋਂ ਪੁੱਛ-ਪੜਤਾਲ ਕਰਨ ’ਚ ਰੁੱਝੀ ਹੋਈ ਹੈ ਪਰ ਮਾਮਲਾ ਕਿਸੇ ਤਣ-ਪੱਤਣ ਨਾ ਲੱਗਣ ਕਾਰਨ ਇਲਾਕੇ ਵਿੱਚ ਸਭ ਤੋਂ ਵੱਡੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਜ਼ਿਕਰਯੋਗ ਹੈ ਕਿ ਮਾਨਸਾ-ਸਿਰਸਾ ਨੈਸ਼ਨਲ ਹਾਈਵੇ ’ਤੇ ਸਥਿਤ ਜੀਓ ਪੈਟਰੋਲ ਪੰਪ ਦੇ ਬਾਹਰ 28 ਅਕਤੂਬਰ ਦੀ ਰਾਤ ਨੂੰ ਧਮਾਕਾ ਕੀਤਾ ਗਿਆ ਸੀ, ਜਿਸ ਦੇ ਬਾਅਦ ਪੈਟਰੋਲ ਪੰਪ ਦੇ ਮਾਲਕ ਨੂੰ ਵਿਦੇਸ਼ੀ ਨੰਬਰ ਤੋਂ ਵੱਟਸਐਪ ਜ਼ਰੀਏ ਕਿਸੇ ਵਿਅਕਤੀ ਵੱਲੋਂ ਧਮਾਕੇ ਦੀ ਜ਼ਿੰਮੇਵਾਰੀ ਲੈਂਦਿਆਂ ਇਸ ਨੂੰ ਟ੍ਰੇਲਰ ਦੱਸ ਕੇ ਪੈਟਰੋਲ ਪੰਪ ਮਾਲਕ ਤੋਂ 5 ਕਰੋੜ ਰੁਪਏ ਦੀ ਫ਼ਿਰੌਤੀ ਮੰਗੀ ਗਈ ਸੀ। ਪੈਟਰੋਲ ਪੰਪ ਮਾਲਕ ਦੀ ਸ਼ਿਕਾਇਤ ’ਤੇ ਥਾਣਾ ਸਿਟੀ-1 ਮਾਨਸਾ ਵਿੱਚ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਸੀ। ਵਟਸਐਪ ਮੈਸੇਜ ਤੋਂ ਹੀ ਪੁਲੀਸ ਨੂੰ ਹੈਂਡ ਗ੍ਰਨੇਡ ਸੁੱਟਣ ਦੀ ਜਾਣਕਾਰੀ ਪੰਪ ਮਾਲਕ ਵੱਲੋਂ ਦਿੱਤੀ ਗਈ ਸੀ। ਪਤਾ ਲੱਗਿਆ ਹੈ ਕਿ ਪੁਲੀਸ ਵੱਲੋਂ ਇਸ ਮਾਮਲੇ ਲਈ ਮੁੱਖ ਮਾਰਗ ’ਤੇ ਲੱਗੇ ਹੋਏ ਸੀਸੀਟੀਵੀ ਕੈਮਰੇ ਪੜਤਾਲੇ ਜਾਣ ਦੇ ਬਾਵਜੂਦ ਕੁੱਝ ਵੀ ਪੱਲੇ ਨਹੀਂ ਪਿਆ। ਮਾਨਸਾ ਪੁਲੀਸ ਲਈ ਇਹ ਪੈਟਰੋਲ ਪੰਪ ’ਤੇ ਹੈਂਡ ਗ੍ਰਨੇਡ ਸੁੱਟਣ ਦਾ ਮਾਮਲਾ ਇੱਕ ਪਹੇਲੀ ਬਣਕੇ ਰਹਿ ਗਿਆ ਹੈ। ਇਸ ਨੂੰ ਸੁਲਝਾਉਣ ਲਈ ਪੁਲੀਸ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ ਪਰ ਅਜੇ ਤੱਕ ਕੋਈ ਸੁਰਾਗ ਪੁਲੀਸ ਦੇ ਹੱਥ ਨਹੀਂ ਲੱਗ ਸਕਿਆ। ਸ਼ੱਕੀ ਵਿਅਕਤੀਆਂ ਕੋਲੋਂ ਸੀਆਈਏ ਸਟਾਫ਼ ਵੱਲੋਂ ਵੀ ਬੁਲਾਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲੀਸ ਇਸ ਮਾਮਲੇ ਨੂੰ ਵਿਦੇਸ਼ਾਂ ਤੋਂ ਇਲਾਕੇ ਦੇ ਹੋਰਨਾਂ ਲੋਕਾਂ ਨੂੰ ਆਈਆਂ ਪਹਿਲਾਂ ਧਮਕੀਆਂ ਨਾਲ ਜੋੜ ਵੇਖਣ ਲੱਗੀ ਹੈ।
ਪੈਟਰੋਲ ਪੰਪ ’ਤੇ ਮਾਨਸਾ ਪੁਲੀਸ ਦੀ ਪਹਿਰੇਦਾਰੀ ਲਗਾਤਾਰ ਜਾਰੀ ਹੈ ਅਤੇ ਜਿਹੜੇ ਮੋਬਾਈਲ ’ਤੇ ਵਿਦੇਸ਼ੀ ਵਟਸਐਪ ਕਾਲ ਰਾਹੀਂ ਪੰਪ ਮਾਲਕ ਤੋਂ 5 ਕਰੋੜ ਦੀ ਫ਼ਿਰੌਤੀ ਮੰਗੀ ਗਈ ਹੈ, ਉਸ ਦੀ ਘੋਖ ਕੀਤੀ ਜਾ ਰਹੀ ਹੈ।

Advertisement

ਮਾਮਲੇ ਦੀ ਡੂੰਘਾਈ ਨਾਲ ਕੀਤੀ ਜਾ ਰਹੀ ਹੈ ਜਾਂਚ: ਡੀਐੱਸਪੀ

ਮਾਨਸਾ ਸਬ-ਡਿਵੀਜ਼ਨ ਦੇ ਡੀਐੱਸਪੀ ਬੂਟਾ ਸਿੰਘ ਗਿੱਲ ਨੇ ਦੱਸਿਆ ਕਿ ਪੁਲੀਸ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਇਸ ਦੀ ਬਰੀਕੀ ਨਾਲ ਛਾਣਬੀਣ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ ਤੋਂ ਆਈ ਵਟਸਐਪ ਕਾਲ ਸਮੇਤ ਘਟਨਾ ਲਈ ਜ਼ਿੰਮੇਵਾਰ ਲੋਕਾਂ ਦੀ ਸੀਸੀਟੀਵੀ ਕੈਮਰਿਆਂ ਰਾਹੀਂ ਖੁਰਾ-ਖੋਜ ਲੱਭੀ ਜਾ ਰਹੀ ਹੈ। ਪੁਲੀਸ ਨੇ ਹੈਂਡ ਗ੍ਰਨੇਡ ਨੂੰ ਵੀ ਕਈ ਮਾਮਲਿਆਂ ਤੋਂ ਪਰਖਿਆ ਅਤੇ ਘੋਖਿਆ ਜਾ ਰਿਹਾ ਹੈ ਕਿ ਅਜਿਹੇ ਯੰਤਰ ਕਿੱਥੋਂ ਤਿਆਰ ਹੋਕੇ, ਕਿਹੜੇ ਰਸਤੇ ਰਾਹੀਂ ਮਾਨਸਾ ਤੱਕ ਪੁੱਜੇ ਹਨ।

Advertisement
Advertisement