ਹੈੱਡ ਕਾਂਸਟੇਬਲ ਨੇ ਖ਼ੁਦ ਨੂੰ ਗੋਲੀ ਮਾਰੀ
07:47 AM Jul 29, 2020 IST
Advertisement
ਨਵੀਂ ਦਿੱਲੀ: ਦੱਖਣੀ ਦਿੱਲੀ ਦੇ ਲਾਡੋ ਸਰਾਏ ਖੇਤਰ ਵਿੱਚ ਅੱਜ ਦਿੱਲੀ ਪੁਲੀਸ ਦੇ ਇੱਕ ਹੈੱਡ ਕਾਂਸਟੇਬਲ ਨੇ ਆਪਣੀ ਸਰਵਿਸ ਪਿਸਤੌਲ ਨਾਲ ਕਥਿਤ ਤੌਰ ’ਤੇ ਖ਼ੁਦ ਨੂੰ ਗੋਲੀ ਮਾਰ ਲਈ। ਹੈੱਡ ਕਾਂਸਟੇਬਲ ਸੰਜੇ (34) ਸਾਕੇਤ ਥਾਣੇ ਵਿੱਚ ਤਾਇਨਾਤ ਸੀ। ਉਸ ਨੇ ਆਪਣੀ ਸਰਵਿਸ ਪਿਸਤੌਲ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮੌਕੇ ਤੋਂ ਕੋਈ ਖ਼ੁਦਕੁਸ਼ੀ ਨੋਟ ਨਹੀਂ ਮਿਲਿਆ। ਸੰਜੇ ਰਾਜਸਥਾਨ ਦੇ ਅਲਵਰ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਚੱਲਿਆ ਕਿ ਉਹ ਆਪਣੇ ਵੱਡੇ ਭਰਾ ਦੀ ਬਿਮਾਰੀ ਤੋਂ ਦੁਖੀ ਸੀ। – ਪੱਤਰ ਪ੍ਰੇਰਕ
Advertisement
Advertisement