ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਵਾਈਨ ਫਲੂ ਖ਼ਿਲਾਫ਼ ਸਿਹਤ ਵਿਭਾਗ ਹਰਕਤ ’ਚ ਆਇਆ

07:37 AM Sep 20, 2024 IST

ਪੱਤਰ ਪ੍ਰੇਰਕ
ਮਾਨਸਾ, 19 ਸਤੰਬਰ
ਪੰਜਾਬ ਵਿੱਚ ਸਵਾਈਨ ਫਲੂ ਦੇ ਦਸਤਕ ਦੇਣ ਤੋਂ ਬਾਅਦ ਰਾਜ ਦੇ ਸਿਹਤ ਵਿਭਾਗ ਨੇ ਸਾਰੇ ਜ਼ਿਲ੍ਹਿਆਂ ਲਈ ਬਚਾਅ ਸਬੰਧੀ ਐਡਵਾਇਜ਼ਰੀ ਜਾਰੀ ਕਰ ਦਿੱਤੀ ਹੈ। ਸੂਬੇ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਸਵਾਈਨ ਫਲੂ ਦੇ ਪਾਜ਼ੀਟਿਵ ਕੇਸ ਪਾਏ ਜਾਣ ਤੋਂ ਮਗਰੋਂ ਸਿਹਤ ਵਿਭਾਗ ਹਰਕਤ ਵਿੱਚ ਆ ਗਿਆ ਹੈ। ਮਹਿਕਮੇ ਨੇ ਇਸ ਬਿਮਾਰੀ ਤੋਂ ਬਚਾਅ ਸਬੰਧੀ ਸਾਰੇ ਜ਼ਿਲ੍ਹਆਂ ਦੇ ਸਿਵਲ ਹਸਪਤਾਲਾਂ ਵਿੱਚ ਵਿਸ਼ੇਸ ਪ੍ਰਬੰਧ ਕਰਨ ਦੀ ਸਖ਼ਤ ਹਦਾਇਤ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਮਿਲੇ ਹੁਕਮਾਂ ਤੋਂ ਬਾਅਦ ਅੱਜ ਮਾਨਸਾ ਦੇ ਸਿਵਲ ਸਰਜਨ ਡਾ. ਹਰਦੇਵ ਸਿੰਘ ਪ੍ਰਧਾਨਗੀ ਹੇਠ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ, ਜਿਸ ਵਿੱਚ ਸਵਾਈਨ ਫਲੂ ਤੋਂ ਲੋਕਾਂ ਨੂੰ ਜਾਗਰੂਕ ਕਰਨ ਅਤੇ ਬਚਾਅ ਰੱਖਣ ਲਈ ਤੁਰੰਤ ਮੁਹਿੰਮ ਆਰੰਭ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।

Advertisement

Advertisement