ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿਹਤ ਵਿਭਾਗ ਨੇ ਖਾਣ ਵਾਲੀਆਂ ਵਸਤਾਂ ਦੇ ਨਮੂਨੇ ਭਰੇ

07:05 AM Apr 26, 2024 IST
ਡੀਐਚਓ ਡਾ. ਬਲਜੀਤ ਸਿੰਘ ਖਾਣ ਪੀਣ ਵਾਲੀਆਂ ਵਸਤਾਂ ਦੇ ਨਮੂਨੇ ਭਰਦੇ ਹੋਏ।

ਰਮੇਸ਼ ਭਾਰਦਵਾਜ
ਲਹਿਰਾਗਾਗਾ, 25 ਅਪਰੈਲ
ਡੀਐੱਚਓ ਸੰਗਰੂਰ ਡਾ. ਬਲਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਅੱਜ ਇੱਥੇ ਖਾਣ-ਪੀਣ ਦੀਆਂ ਵਸਤਾਂ ਅਤੇ ਫਲਾਂ ਦੇ ਨਮੂਨੇ ਲਏ ਗਏ। ਡਾ. ਬਲਜੀਤ ਸਿੰਘ ਨੇ ਕਿਹਾ ਕਿ ਕਿਸੇ ਵੀ ਦੁਕਾਨਦਾਰ ਨੂੰ ਮਨੁੱਖੀ ਸਿਹਤ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਕੁਝ ਵਿਅਕਤੀਆਂ ਨੇ ਸਿਹਤ ਵਿਭਾਗ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਸ਼ਹਿਰ ਵਿੱਚ ਗਲੇ ਸੜੇ ਫਲ ਅਤੇ ਨਕਲੀ ਮਠਿਆਈਆਂ ਵਿਕ ਰਹੀਆਂ ਹਨ ਜਿਸ ਦੇ ਚਲਦਿਆਂ ਅੱਜ ਸ਼ਹਿਰ ਵਿੱਚੋਂ ਪਨੀਰ, ਦੁੱਧ, ਦੇਸੀ ਘਿਓ, ਮਠਿਆਈ, ਕਰਿਆਨਾ ਦੀਆਂ ਵੱਖ ਵੱਖ ਦੁਕਾਨਾਂ ਤੋਂ 7 ਸੈਂਪਲ ਲਏ ਗਏ ਹਨ। ਇਨ੍ਹਾਂ ਨੂੰ ਜਾਂਚ ਲਈ ਲੈਬਾਰਟਰੀ ਵਿੱਚ ਭੇਜਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਰੇੜੀ ਫੜੀ ਵਾਲਿਆਂ ਨੂੰ ਆਪਣੇ ਲਾਇਸੈਂਸ ਬਣਾਉਣਾ ਜ਼ਰੂਰੀ ਹੈ। ਬਿਨਾਂ ਲਾਈਸੈਂਸ ਤੋਂ ਕੰਮ ਕਰਨ ਵਾਲਿਆਂ ਨੂੰ ਸੈਕਸ਼ਨ 63 ਤਹਿਤ ਜੁਰਮਾਨਾ ਕੀਤਾ ਜਾਵੇਗਾ।

Advertisement

Advertisement
Advertisement