ਸਿਹਤ ਵਿਭਾਗ ਵੱਲੋਂ 30 ਘਰਾਂ ’ਚ ਡੇਂਗੂ ਲਾਰਵਾ ਨਸ਼ਟ ਕੀਤਾ
07:34 PM Jun 23, 2023 IST
ਪੱਤਰ ਪ੍ਰੇਰਕ
Advertisement
ਹੁਸ਼ਿਆਰਪੁਰ, 9 ਜੂਨ
ਸਿਹਤ ਵਿਭਾਗ ਵਲੋਂ ਬਰਸਾਤਾਂ ਦੇ ਮੌਸਮ ‘ਚ ਹੋਣ ਵਾਲੀਆਂ ਬਿਮਾਰੀਆਂ, ਡੇਂਗੂ, ਮਲੇਰੀਆ, ਚਿਕਨਗੁਨੀਆ ਆਦਿ ਤੋਂ ਲੋਕਾਂ ਨੂੰ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਵਲੋਂ ਘਰ-ਘਰ ਜਾ ਕੇ ਛੱਤਾਂ, ਕੂਲਰਾਂ, ਗਮਲਿਆਂ ਆਦਿ ਵਿਚਲੇ ਪਾਣੀ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਜਿੱਥੇ ਕਿਤੇ ਡੇਂਗੂ ਲਾਰਵਾ ਪਾਇਆ ਜਾਂਦਾ ਹੈ, ਉਸ ਨੂੰ ਮੌਕੇ ‘ਤੇ ਨਸ਼ਟ ਕੀਤਾ ਜਾਂਦਾ ਹੈ। ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਟੀਮ ਵਲੋਂ ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਜਗਦੀਪ ਸਿੰਘ ਦੀ ਅਗਵਾਈ ਹੇਠ ਸ਼ਹਿਰੀ ਖੇਤਰ ਵਿਚ 403 ਘਰਾਂ ‘ਚ ਦਸਤਕ ਦੇ ਕੇ ਕੰਟੇਨਰ ਚੈਕ ਕੀਤੇ ਗਏ ਜਿਨ੍ਹਾਂ ਵਿਚੋਂ 30 ਵਿਚ ਡੇਂਗੂ ਦਾ ਲਾਰਵਾ ਪਾਇਆ ਗਿਆ। ਸਿਵਲ ਸਰਜਨ ਨੇ ਦੱਸਿਆ ਕਿ ਟੀਮਾਂ ਵਲੋਂ ਲੋਕਾਂ ਨੂੰ ਇਨ੍ਹਾਂ ਬਿਮਾਰੀਆਂ ਤੋਂ ਬਚਾਅ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਵੇ ਟੀਮਾਂ ਨੂੰ ਸਹਿਯੋਗ ਦੇਣ।
Advertisement
Advertisement