ਸਿਹਤ ਵਿਭਾਗ ਦੀ ਟੀਮ ਵੱਲੋਂ ਡੇਅਰੀਆਂ ’ਤੇ ਛਾਪੇ
06:48 AM Jun 13, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਧੂਰੀ, 12 ਜੂਨ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਦੁੱਧ ਜਾਂ ਦੁੱਧ ਨਾਲ ਬਣਨ ਵਾਲੀਆਂ ਵਸਤਾਂ ਵਿੱਚ ਮਿਲਾਵਟਖੋਰੀ ਰੋਕਣ ਦੇ ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਸਿਹਤ ਅਫ਼ਸਰ ਡਾ. ਬਲਜੀਤ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ ਧੂਰੀ ਦੇ ਪਿੰਡਾਂ ਬੰਗਾਵਾਲੀ, ਧਾਂਦਰਾ, ਘਨੌਰ ਕਲਾਂ, ਬਮਾਲ ਆਦਿ ਵਿਖੇ ਡੇਅਰੀਆਂ ਅਤੇ ਦੁਕਾਨਾਂ ’ਤੇ ਤੜਕਸਾਰ ਛਾਪੇਮਾਰੀ ਕੀਤੀ ਅਤੇ ਇਸ ਦੌਰਾਨ ਵੱਖ-ਵੱਖ ਥਾਈਂ ਦੁੱਧ, ਸਰ੍ਹੋਂ ਦੇ ਤੇਲ, ਦੇਸੀ ਘਿਓ, ਮਿਰਚ ਪਾਊਡਰ ਤੇ ਚਟਨੀ ਦੇ ਸੈਂਪਲ ਲਏ ਗਏ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਬਲਜੀਤ ਸਿੰਘ ਨੇ ਦੱਸਿਆ ਕਿ ਸੈਂਪਲ ਜਾਂਚ ਲਈ ਸਟੇਟ ਫੂਡ ਲੈਬਾਰਟਰੀ ਖਰੜ ਵਿੱਚ ਭੇਜੇ ਗਏ ਹਨ ਅਤੇ ਰਿਪੋਰਟ ਪ੍ਰਾਪਤ ਹੋਣ ’ਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Advertisement
Advertisement