For the best experience, open
https://m.punjabitribuneonline.com
on your mobile browser.
Advertisement

ਿਸਹਤ ਮੰਤਰੀ ਨੇ ਭੰੰਨ੍ਹਿਆ ਅਧਿਕਾਰੀਆਂ ਦੀ ਅਣਗਹਿਲੀ ਦਾ ਭਾਂਡਾ

08:13 AM Aug 27, 2023 IST
ਿਸਹਤ ਮੰਤਰੀ ਨੇ ਭੰੰਨ੍ਹਿਆ ਅਧਿਕਾਰੀਆਂ ਦੀ ਅਣਗਹਿਲੀ ਦਾ ਭਾਂਡਾ
ਰਾਜਿੰਦਰਾ ਹਸਪਤਾਲ ਦੀ ਛੱਤ ’ਤੇ ਹੁੰਦੀ ਲੀਕੇਜ ਦੀ ਜਾਂਚ ਕਰਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ।
Advertisement

ਸਰਬਜੀਤ ਸਿੰਘ ਭੰਗੂ
ਪਟਿਆਲਾ, 26 ਅਗਸਤ
ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਕਿਤੇ ਵੀ ਪਾਣੀ ਨਾ ਖੜ੍ਹਨ ਦੇਣ ਦੀਆਂ ਅਪੀਲਾਂ ਕੀਤੀਆਂ ਜਾਂਦੀਆਂ ਹਨ। ਅਜਿਹੀ ਮੁਹਿੰਮ ’ਚ ਖੁਦ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਸ਼ਾਮਲ ਹੁੰਦੇ ਆ ਰਹੇ ਹਨ ਪਰ ਇੱਥੇ ਸਥਿਤ ‘ਸਰਕਾਰੀ ਰਾਜਿੰਦਰਾ ਹਸਪਤਾਲ’ ਵਿਚਲੇ ਮਾਡਲ ਨਸ਼ਾ ਮੁਕਤੀ ਕੇਂਦਰ ਦੀਆਂ ਛੱਤਾਂ ’ਤੇ ਮੌਜੂਦ ਪਾਣੀ ਵਾਲੀਆਂ ਟੈਂਕੀਆਂ ਦਿਨ ਰਾਤ ਲੀਕ ਕਰਦੀਆਂ ਰਹਿੰਦੀਆਂ ਹਨ। ਇਸ ਨਾਲ਼ ਜਿਥੇ ਹਮੇਸ਼ਾ ਹੀ ਡੇਂਗੂ ਦਾ ਲਾਰਵਾ ਪੈਦਾ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ, ਉੱਥੇ ਹੀ ਇਸ ਨਾਲ ਹਸਪਤਾਲ ਦੀਆਂ ਇਮਾਰਤਾਂ ਦੀ ਮਿਆਦ ਵੀ ਘਟਦੀ ਹੈ।
ਅਜਿਹੀ ਲੀਕੇਜ ਵੱਲ ਭਾਵੇਂ ਹਸਪਤਾਲ ਦੇ ਕਿਸੇ ਵੀ ਅਧਿਕਾਰੀ ਦਾ ਤਾਂ ਧਿਆਨ ਨਹੀਂ ਗਿਆ ਪਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਸ ਹਸਪਤਾਲ ਦੀਆਂ ਛੱਤਾਂ ਦਾ ਦੌਰਾ ਕਰ ਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾ ਆਪਣੇ ਨਾਲ ਮੌਜੂਦ ਅਧਿਕਾਰੀਆਂ ਨੂੰ ਟੈਂਕੀਆਂ ਦੀ ਲੀਕੇਜ ਦਿਖਾਉਂਦਿਆਂ,ਇਸ ਪ੍ਰਤੀ ਅਧਿਕਾਰੀਆਂ ਦੀ ਅਣਗਹਿਲੀ ਦਾ ਗੰਭੀਰ ਨੋਟਿਸ ਲਿਆ। ਉਨ੍ਹਾਂ ਨੇ ਇਹ ਲੀਕੇਜ ਤੁਰੰਤ ਬੰਦ ਕਰਕੇ ਸਫ਼ਾਈ ਕਰਾਉਣ ਦੀ ਤਾਕੀਦ ਕੀਤੀ।
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਹਸਪਤਾਲ ਦੀਆਂ ਛੱਤਾਂ ’ਤੇ ਪਈਆਂ ਪਾਣੀ ਦੀਆਂ ਟੈਂਕੀਆਂ ਦੀ ਨਿਯਮਤ ਤੌਰ ’ਤੇ ਸਾਫ਼ ਸਫ਼ਾਈ ਕਰਵਾਉਣ ਦੀ ਤਾਕੀਦ ਕਰਦਿਆਂ, ਲੋਕ ਨਿਰਮਾਣ ਵਿਭਾਗ ਨਾਲ ਰਾਬਤਾ ਕਰਨ ਲਈ ਕਿਹਾ। ਸਿਹਤ ਮੰਤਰੀ ਨੇ ਹਸਪਤਾਲ ਵਿੱਚ ਬਣੇ ਮਾਡਲ ਨਸ਼ਾ ਮੁਕਤੀ ਕੇਂਦਰ ਦੀ ਬਿਲਡਿੰਗ ਨੂੰ ਹੋਰ ਬਿਹਤਰ ਢੰਗ ਨਾਲ ਵਰਤਣ ਲਈ ਯੋਜਨਾ ਤਿਆਰ ਕਰਨ ਸਮੇਤ ਇੱਥੇ ਪਏ ਬੁਨਿਆਦੀ ਢਾਂਚੇ, ਸਾਜ਼ੋ-ਸਾਮਾਨ ਤੇ ਮਸ਼ੀਨਰੀ ਦੀ ਮਰੀਜ਼ਾਂ ਦੀ ਭਲਾਈ ਲਈ ਪੂਰੀ ਸਮਰਥਾ ਨਾਲ ਵਰਤੋਂ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਖੇਤਰ ਲਈ ਫ਼ੰਡਾਂ ਦੀ ਕੋਈ ਤੋਟ ਨਹੀਂ ਰੱਖੀ ਹੈ। ਇਸ ਮੌਕੇ ਏਡੀਸੀ ਅਨੂਪ੍ਰਿਤਾ ਜੌਹਲ, ਪ੍ਰਿੰਸੀਪਲ ਡਾ. ਰਾਜਨ ਸਿੰਗਲਾ, ਕਰਨਲ ਜੇ.ਵੀ. ਸਿੰਘ, ਮੈਡੀਕਲ ਸੁਪਰਡੈਂਟ ਡਾ. ਐਚ.ਐਸ. ਰੇਖੀ, ਮਨੋਰੋਗ ਵਿਭਾਗ ਦੇ ਮੁਖੀ ਡਾ. ਰਜਨੀਸ਼ ਕੁਮਾਰ, ਬਲਵਿੰਦਰ ਸੈਣੀ ਤੇ ਡੀ.ਐਮ.ਐਸ. ਡਾ. ਵਿਨੋਦ ਡੰਗਵਾਲ ਆਦਿ ਵੀ ਮੌਜੂਦ ਸਨ।

Advertisement

Advertisement
Author Image

sukhwinder singh

View all posts

Advertisement
Advertisement
×