For the best experience, open
https://m.punjabitribuneonline.com
on your mobile browser.
Advertisement

ਸਿਹਤ ਮੰਤਰੀ ਵੱਲੋਂ ਪੋਲੀਓ ਰੋਕੂ ਮੁਹਿੰਮ ਦਾ ਆਗਾਜ਼

09:05 AM Mar 04, 2024 IST
ਸਿਹਤ ਮੰਤਰੀ ਵੱਲੋਂ ਪੋਲੀਓ ਰੋਕੂ ਮੁਹਿੰਮ ਦਾ ਆਗਾਜ਼
ਬੱਚੇ ਨੂੰ ਪੋਲੀਓ ਰੋਕੂ ਦਵਾਈ ਪਿਲਾਉਂਦੇ ਹੋਏ ਡਾ. ਬਲਬੀਰ ਸਿੰਘ। -ਫੋਟੋ: ਸਰਬਜੀਤ ਭੰਗੂ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 3 ਮਾਰਚ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਉਣ ਲਈ ਸੂਬੇ ਵਿੱਚ 3 ਤੋਂ 5 ਮਾਰਚ ਤੱਕ ਚੱਲਣ ਵਾਲੀ ‘ਪਲਸ ਪੋਲੀਓ ਮੁਹਿੰਮ’ ਦਾ ਆਗਾਜ਼ ਪਟਿਆਲਾ ਤੋਂ ਕੀਤਾ। ਇਸ ਦੌਰਾਨ ਉਨ੍ਹਾਂ ਇੱਥੋਂ ਦੇ ਉਪਕਾਰ ਨਗਰ ਸਥਿਤ ਆਮ ਆਦਮੀ ਕਲੀਨਿਕ ਵਿਚਲੇ ਕੈਂਪ ਵਿੱਚ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ। ਸਿਹਤ ਮੰਤਰੀ ਨੇ ਦੱਸਿਆ ਕਿ ਇਸ ਤਿੰਨ ਰੋਜ਼ਾ ਮੁਹਿੰਮ ਦੌਰਾਨ ਪੰਜਾਬ ਭਰ ਵਿੱਚ ਪੰਜ ਸਾਲ ਤੱਕ ਦੇ 32.32 ਲੱਖ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਈਆਂ ਜਾਵੇਗੀ। ਇਸ ਸਬੰਧੀ ਸੂਬੇ ਭਰ ਵਿੱਚ 12,928 ਬੂਥ ਲਗਾਏ ਗਏ ਹਨ। ਕਿਸੇ ਕਾਰਨ ਇਹ ਦਵਾਈ ਪੀਣ ਤੋਂ ਵਾਂਝੇ ਰਹੇ ਗਏ ਬੱਚਿਆਂ ਨੂੰ ਦੂਜੇ ਅਤੇ ਤੀਸਰੇ ਦਿਨ ਘਰ-ਘਰ ਜਾ ਕੇ ਇਹ ਦਵਾਈ ਪਿਲਾਈ ਜਾਵੇਗੀ। ਇਸ ਸਬੰਧੀ ਪੰਜਾਬ ਭਰ ਵਿੱਚ 25,855 ਟੀਮਾਂ ਬਣਾਈਆਂ ਗਈਆਂ ਹਨ। ਸੂਬੇ ਭਰ ਵਿੱਚ 772 ਮੋਬਾਈਲ ਟੀਮਾਂ ਅਤੇ 729 ਟਰਾਂਜ਼ਿਟ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ ਜਿਨ੍ਹਾਂ ਵੱਲੋਂ ਹਾਈ ਰਿਸਕ ਇਲਾਕਿਆਂ ਵਿੱਚ ਰਹਿੰਦੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ।
ਪਟਿਆਲਾ ਦੇ ਸਿਵਲ ਸਰਜਨ ਡਾ. ਰਮਿੰਦਰ ਕੌਰ ਦੀ ਦੇਖਰੇਖ ਹੇਠ ਕਰਵਾਏ ਗਏ ਇਸ ਸਮਾਗਮ ਵਿੱਚ ਸਿਹਤ ਮੰਤਰੀ ਦੇ ਨਾਲ ਸਿਹਤ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਹਤਿੰਦਰ ਕੌਰ ਤੇ ਸਹਾਇਕ ਡਾਇਰੈਕਟਰ ਡਾ. ਰਾਜੇਸ਼ ਭਾਸਕਰ ਵੀ ਮੌਜੂਦ ਸਨ। ਇਸ ਮੌਕੇ ਕਰਨਲ ਜੇਵੀ ਸਿੰਘ, ਡਾ. ਭਗਵੰਤ ਸਿੰਘ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਗੁਰਪ੍ਰੀਤ ਕੌਰ, ਡਾ. ਵਿਕਰਮ ਗੁਪਤਾ, ਐੱਸਐੱਮਓ ਡਾ. ਵਿਕਾਸ ਗੋਇਲ ਤੇ ਹੋਰ ਹਾਜ਼ਰ ਸਨ।

Advertisement

Advertisement
Author Image

Advertisement
Advertisement
×