For the best experience, open
https://m.punjabitribuneonline.com
on your mobile browser.
Advertisement

ਸਿਹਤ ਮੰਤਰੀ ਗੁਰਦੁਆਰਾ ਰੋੜੇਵਾਲ ਸਾਹਿਬ ਵਿਖੇ ਹੋਏ ਨਤਮਸਤਕ

07:21 AM Aug 28, 2023 IST
ਸਿਹਤ ਮੰਤਰੀ ਗੁਰਦੁਆਰਾ ਰੋੜੇਵਾਲ ਸਾਹਿਬ ਵਿਖੇ ਹੋਏ ਨਤਮਸਤਕ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 27 ਅਗਸਤ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਪਿੰਡ ਰੋੜੇਵਾਲ ਵਿੱਚ ਬਾਬਾ ਬਲਵੰਤ ਸਿੰਘ ਦੇ ਸਥਾਨ ਗੁਰਦੁਆਰਾ ਗੁਫਾਸਰ ਵਿਖੇ ਦਸਵੀਂ ਦੇ ਦਿਹਾੜੇ ਮੌਕੇ ਨਤਮਸਤਕ ਹੋਏ। ਮੰਤਰੀ ਨੇ ਕਿਹਾ ਕਿ ਸੰਗਤ ਦੀ ਮੰਗ ਦੇ ਮੱਦੇਨਜ਼ਰ ਪਿੰਡ ਸਿਉਣਾ ਤੋਂ ਰੋੜੇਵਾਲ ਤੱਕ 10 ਫੁੱਟੀ ਸੜਕ ਦੀ ਬਰਸਾਤਾਂ ਤੋਂ ਬਾਅਦ ਮੁਰੰਮਤ ਕਰਵਾਈ ਜਾਵੇਗੀ ਅਤੇ ਜਲਦੀ ਹੀ ਇਸ ਨੂੰ 18 ਫੁੱਟੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਕੋਈ ਵੀ ਮੰਗ ਹੋਵੇ, ਉਸ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਲਈ ਸਰਕਾਰ ਵਚਨਬੱਧ ਹੈ ਅਤੇ ਇਹ ਧਾਰਮਿਕ ਸਥਾਨ ਮਾਲਵਾ ਖੇਤਰ ਵਿੱਚ ਵੱਡਾ ਸਥਾਨ ਹੈ, ਜਿਥੇ ਹਰ ਦਸਵੀਂ ਅਤੇ ਪੰਚਮੀ, ਪੂਰਨਮਾਸ਼ੀ ਦਿਹਾੜੇ ’ਤੇ ਆਉਣ ਤੋਂ ਇਲਾਵਾ ਦੋ ਵੱਡੇ ਧਾਰਮਿਕ ਸਮਾਗਮ ਵੀ ਕਰਵਾਏ ਜਾਂਦੇ ਹਨ। ਬਾਬਾ ਗੁਰਚਰਨ ਦਾਸ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇਗਿਆਨੀ ਭਜਨ ਸਿੰਘ, ਕਰਨਲ ਜੇ.ਵੀ ਸਿੰਘ, ਸਾਬਕਾ ਸਰਪੰਚ ਤੇ ਪ੍ਰਧਾਨ ਬਲਵਿੰਦਰ ਸਿੰਘ ਕੰਗ ਆਦਿ ਵੀ ਹਾਜ਼ਰ ਸਨ। ਸਮਾਗਮ ਦੌਰਾਨ ਬਾਬਾ ਬਲਵੰਤ ਸਿੰਘ ਤੇ ਗਿਆਨੀ ਭਜਨ ਸਿੰਘ ਵੱਲੋਂ ਲਿਖੀ ਗਈ ਕਿਤਾਬ ‘ਮਾਲਵੇ ਦਾ ਕੋਹੀਨੂਰ ਹੀਰਾ’ ਵੀ ਲੋਕ ਅਰਪਣ ਕੀਤੀ ਗਈ।

Advertisement

Advertisement
Author Image

Advertisement
Advertisement
×